FacebookTwitterg+Mail

ਬੁਲੰਦੀਆਂ 'ਤੇ ਪਹੁੰਚੇ ਰਣਜੀਤ ਬਾਵਾ ਨੂੰ ਅੱਜ ਵੀ ਹੈ ਇਸ ਗੱਲ ਦਾ ਅਫਸੋਸ

ranjit bawa and mangal singh
26 July, 2019 10:18:20 AM

ਜਲੰਧਰ (ਬਿਊਰੋ) — ਗਾਇਕੀ ਤੇ ਅਦਾਕਾਰੀ ਦੇ ਸਦਕਾ ਫਿਲਮ ਇੰਡਸਟਰੀ 'ਚ ਦਿਨ ਦੁੱਗਣੀ ਤੇ ਰਾਤ ਚੋਗਣੀ ਤਰੱਕੀ ਕਰਨ ਵਾਲੇ ਰਣਜੀਤ ਬਾਵਾ ਦੀ ਜ਼ਿੰਦਗੀ ਕਾਫੀ ਸੰਘਰਸ਼ ਭਰੀ ਰਹੀ ਹੈ। ਅੱਜ ਰਣਜੀਤ ਬਾਵਾ ਦਾ ਨਾਂ ਕਾਮਯਾਬ ਗਾਇਕਾਂ ਦੀ ਲਿਸਟ 'ਚ ਆਉਂਦਾ ਹੈ।

Punjabi Bollywood Tadka

15 ਸਾਲ ਕੀਤਾ ਲੰਬਾ ਸੰਘਰਸ਼
ਦੱਸ ਦਈਏ ਕਿ 15 ਸਾਲ ਤੱਕ ਲੰਬਾ ਸੰਘਰਸ਼, ਕਈ ਔਕੜਾਂ, ਤਕਲੀਫਾਂ ਦਾ ਸਾਹਮਣਾ ਕਰਨ ਤੋਂ ਬਾਅਦ ਵੀ ਰਣਜੀਤ ਬਾਵਾ ਨੇ ਹਿੰਮਤ ਨਾ ਹਾਰੀ ਅਤੇ ਜ਼ਿੰਦਗੀ 'ਚ ਕੁਝ ਕਰਨ ਦੇ ਜਜ਼ਬੇ ਨਾਲ ਉਨ੍ਹਾਂ ਨੇ ਹਰ ਔਕੜ ਨੂੰ ਬਹੁਤ ਹੀ ਆਸਾਨੀ ਨਾਲ ਪਾਰ ਕੀਤਾ। ਉਨ੍ਹਾਂ ਦੇ ਸੰਘਰਸ਼ ਦਾ ਸਫਰ ਸਾਲ 1999 'ਚ ਸ਼ੁਰੂ ਹੋਇਆ ਸੀ ਅਤੇ ਇਸ ਸੰਘਰਸ਼ 'ਚ ਉਨ੍ਹਾਂ ਦਾ ਸਾਥ ਮਾਸਟਰ ਮੰਗਲ ਸਿੰਘ ਨੇ ਦਿੱਤਾ ਸੀ। ਰਣਜੀਤ ਸਿੰਘ ਬਾਜਵਾ ਨੂੰ ਰਣਜੀਤ ਬਾਵਾ ਬਣਾਉਣ 'ਚ ਉਨ੍ਹਾਂ ਦਾ ਵੱਡਾ ਕਿਰਦਾਰ ਰਿਹਾ ਹੈ।

Punjabi Bollywood Tadka

ਰਣਜੀਤ ਬਾਜਵਾ ਤੋਂ ਇੰਝ ਬਣੇ ਰਣਜੀਤ ਬਾਵਾ
ਮਾਸਟਰ ਮੰਗਲ ਸਿੰਘ ਰਣਜੀਤ ਬਾਵਾ ਦੇ ਪ੍ਰਿੰਸੀਪਲ ਰਹੇ ਹਨ। ਪੜਾਈ ਦੌਰਾਨ ਹੀ ਰਣਜੀਤ ਬਾਵਾ ਨੂੰ ਗਾਉਣ ਦਾ ਸੌਂਕ ਸੀ ਅਤੇ ਰਣਜੀਤ ਬਾਵਾ ਵਿਚਲੇ ਕਲਾਕਾਰ ਨੂੰ ਪਛਾਨਣ ਵਾਲੇ ਮਾਸਟਰ ਮੰਗਲ ਸਿੰਘ ਹੀ ਸਨ। ਇਸ ਦਾ ਖੁਲਾਸਾ ਰਣਜੀਤ ਬਾਵਾ ਨੇ ਇਕ ਇੰਟਰਵਿਊ ਦੌਰਾਨ ਕੀਤਾ। ਰਣਜੀਤ ਬਾਵਾ ਨੇ ਆਪਣੇ ਸੰਘਰਸ਼ ਦੇ ਦਿਨਾਂ ਨੂੰ ਯਾਦ ਕਰਦਿਆਂ ਦੱਸਿਆ ਕਿ 'ਮਾਸਟਰ ਮੰਗਲ ਸਿੰਘ ਮੈਨੂੰ ਸਕੂਲ 'ਚ ਬਿਠਾ ਕੇ 4-4 ਘੰਟੇ ਰਿਆਜ਼ ਕਰਵਾਉਂਦੇ ਸਨ ਅਤੇ ਉਨ੍ਹਾਂ ਵਿਚਲੀਆਂ ਕਮੀਆਂ ਨੂੰ ਦੱਸਦੇ ਸਨ।' ਹਾਲਾਂਕਿ ਮਾਸਟਰ ਮੰਗਲ ਸਿੰਘ ਦਾ ਗਾਇਕੀ ਨਾਲ ਦੂਰ-ਦੂਰ ਤੱਕ ਵਾਸਤਾ ਨਹੀਂ ਸੀ। ਗਾਇਕੀ 'ਚ ਜਦੋਂ ਥੋੜੀ ਨਿਪੁੰਨਤਾ ਬਾਵਾ ਨੇ ਹਾਸਲ ਕਰ ਲਈ ਸੀ ਪਰ ਬਾਵਾ ਦੇ ਇਸ ਹੁਨਰ ਦੀ ਕਦੇ ਵੀ ਉਨ੍ਹਾਂ ਦੇ ਉਸਤਾਦ ਨੇ ਤਾਰੀਫ ਨਹੀਂ ਕੀਤੀ ਸੀ ਕਿਉਂਕਿ ਉਨ੍ਹਾਂ ਨੂੰ ਲੱਗਦਾ ਸੀ ਉਹ ਆਪਣੀ ਤਾਰੀਫ ਸੁਣ ਕੇ ਮਿਹਨਤ ਕਰਨਾ ਛੱਡ ਦੇਣਗੇ। 

Punjabi Bollywood Tadka

ਰਣਜੀਤ ਬਾਵਾ ਦੀ ਪ੍ਰਸਿੱਧੀ ਤੋਂ ਪਹਿਲਾਂ ਮਾਸਟਰ ਮੰਗਲ ਸਿੰਘ ਆਖ ਗਏ ਸਨ ਦੁਨੀਆ ਨੂੰ ਅਲਾਵਿਦਾ 
ਰਣਜੀਤ ਬਾਵਾ ਦਾ ਪਹਿਲਾ ਗੀਤ 'ਜੱਟ ਦੀ ਅਕਲ' 2013 'ਚ ਆਇਆ ਸੀ। ਇਸ ਗੀਤ ਤੋਂ ਪਹਿਲਾਂ ਹੀ ਸਾਲ 2012 'ਚ ਮਾਸਟਰ ਮੰਗਲ ਸਿੰਘ ਜੀ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਸਨ।

Punjabi Bollywood Tadka

ਰਣਜੀਤ ਬਾਵਾ ਹਮੇਸ਼ਾ ਹੈ ਇਸ ਗੱਲ ਦਾ ਅਫਸੋਸ
ਰਣਜੀਤ ਬਾਵਾ ਨੂੰ ਇਸ ਗੱਲ ਦਾ ਬਹੁਤ ਹੀ ਅਫਸੋਸ ਹੈ ਕਿ ਜਦੋਂ ਉਹ ਕਾਮਯਾਬ ਹੋ ਗਏ ਪਰ ਮਾਸਟਰ ਮੰਗਲ ਸਿੰਘ ਉਨ੍ਹਾਂ ਦੀ ਇਸ ਕਾਮਯਾਬੀ ਨੂੰ ਦੇਖਣ ਲਈ ਇਸ ਦੁਨੀਆ 'ਚ ਨਹੀਂ ਹਨ। ਅੱਜ ਰਣਜੀਤ ਬਾਵਾ ਦਾ ਨਾਂ ਕਾਮਯਾਬ ਗਾਇਕਾਂ ਦੀ ਲਿਸਟ 'ਚ ਆਉਂਦਾ ਹੈ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਇਕ ਤੋਂ ਬਾਅਦ ਇਕ ਹਿੱਟ ਗੀਤ ਦਿੱਤੇ ਹਨ।


Tags: Ranjit BawaRanjit Singh BajwaMitti Da BawaBoti BotiMaster Mangal SinghPunjabi Celebrity

Edited By

Sunita

Sunita is News Editor at Jagbani.