FacebookTwitterg+Mail

ਲੁਧਿਆਣਾ ਗੈਂਗਰੇਪ : ਰਣਜੀਤ ਬਾਵਾ ਹੋਏ ਭਾਵੁਕ, 'ਬਲਾਤਕਾਰੀਆਂ ਨੂੰ ਚੌਕ 'ਚ ਖੜਾ ਕਰਕੇ ਮਾਰੋ ਗੋਲੀ'

ranjit bawa ludhiana gangrape case
15 February, 2019 12:27:22 PM

ਜਲੰਧਰ (ਅਭਿਸ਼ੇਕ ਬਹਿਲ) : ਲੁਧਿਆਣਾ 'ਚ 12 ਵਿਅਕਤੀਆਂ ਵਲੋਂ ਗੈਂਗਰੇਪ ਹੋਣ ਦੀ ਘਟਨਾ 'ਤੇ ਜਿੱਥੇ ਆਮ ਲੋਕਾਂ ਦਾ ਖੂਨ ਖੌਲ ਰਿਹਾ ਹੈ, ਉਥੇ ਹੀ ਪੰਜਾਬੀ ਫਿਲਮ ਇੰਡਸਟਰੀ ਦੇ ਲੋਕਾਂ ਦਾ ਵੀ ਗੁੱਸਾ ਫੁੱਟ ਕੇ ਬਾਹਰ ਆ ਰਿਹਾ ਹੈ। ਹਾਲ ਹੀ 'ਚ ਪੰਜਾਬੀ ਫਿਲਮ ਇੰਡਸਟਰੀ ਦੇ ਅਦਾਕਾਰ ਤੇ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਆਪਣੀਆਂ ਭਾਵਨਾਵਾਂ ਨੂੰ ਬਿਆਨ ਕੀਤਾ। ਦੱਸ ਦੇਈਏ ਕਿ ਰਣਜੀਤ ਬਾਵਾ ਨੇ ਦੱਸਿਆ, ''ਜਦੋਂ ਇਹ ਮੰਦਭਾਗੀ ਘਟਨਾ ਹੋਈ ਸੀ ਤਾਂ ਮੈਂ ਸ਼ੋਅ ਕਰਕੇ ਵਾਪਸ ਪਰਤ ਰਿਹਾ ਸੀ। ਮੈਂ ਤਾਂ ਆਖਦਾ ਹਾਂ ਕਿ ਦੋਸ਼ੀਆਂ ਨੂੰ ਫੜ੍ਹਨ ਤੋਂ ਬਾਅਦ ਗੋਲੀ ਮਾਰ ਦੇਣੀ ਚਾਹੀਦੀ ਹੈ। ਅਜਿਹੇ ਕੁੱਤੇ, ਘਟੀਆ ਲੋਕਾਂ ਨੂੰ ਜ਼ਿੰਦਗੀ ਜਿਊਣ ਦਾ ਕੋਈ ਹੱਕ ਨਹੀਂ ਹੈ। ਇਸ ਤੋਂ ਇਲਾਵਾ ਰਣਜੀਤ ਬਾਵਾ ਨੇ ਕਿਹਾ, ਇਹ ਪੰਜਾਬ ਦਾ ਕਾਲਾ ਦੌਰ ਹੈ। ਆਉਣ ਵਾਲੇ 5-10 ਸਾਲਾਂ 'ਚ ਪੰਜਾਬ ਦੀਆਂ ਯੂਨੀਵਰਸਿਟੀਆਂ, ਕਾਲਜ ਤੇ ਸਕੂਲ ਬੰਦ ਹੋ ਜਾਣਗੇ। ਫਿਰ ਸਟੇਟ 'ਚ ਨਾ ਕੰਮ ਹੋਵੇਗਾ ਤੇ ਨਾ ਹੀ ਸੁਰੱਖਿਆ ਫਿਰ ਲੋਕ ਹੋਰ ਵੀ ਤੰਗ ਹੋਣਗੇ। ਗੁਰੂਆਂ-ਪੀਰਾਂ ਦੀ ਧਰਤੀ 'ਤੇ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਅਜਿਹੇ ਕੰਮ ਹੋ ਰਹੇ ਹਨ, ਜਿਸ ਦਾ ਕਾਰਨ ਪੰਜਾਬ ਦਾ ਨਸ਼ਾ ਹੈ। ਪੰਜਾਬ, ਪੰਜਾਬੀਅਤ ਤੇ ਪੰਜਾਬੀਆਂ ਲਈ ਇਹ ਸ਼ਰਮਨਾਕ ਘਟਨਾ ਹੈ। ਜਿਹੜਾ ਵੀ ਬੰਦਾ ਇਸ ਤਰ੍ਹਾਂ ਦੀ ਹਰਕਤ ਕਰਦਾ ਹੈ ਉਸ ਨੂੰ ਫੜ੍ਹ ਕੇ ਚੌਂਕ 'ਚ ਖੜ੍ਹਾ ਕਰਕੇ ਗੋਲੀ ਮਾਰ ਦਿਓ। ਅਜਿਹੀਆਂ ਗੰਦੀਆਂ ਹਰਕਤਾਂ ਨਾਲ ਪੂਰੀ ਕੌਮ ਹੀ ਖਰਾਬ ਹੋ ਰਹੀ ਹੈ। ਸਰਕਾਰ ਨੂੰ ਸਖਤ ਫੈਸਲੇ ਲੈਣੇ ਚਾਹੀਦੇ ਹਨ ਤਾਂ ਕਿ ਅਜਿਹੀਆਂ ਘਟਨਾਵਾਂ 'ਤੇ ਰੋਕ ਲੱਗ ਸਕੇ। ਇਸ ਸਮੇਂ ਪੰਜਾਬ ਨੂੰ ਪੰਜਾਬ ਦੀ ਧਰਤੀ ਕਹਿਣਾ ਸਹੀ ਨਹੀਂ ਹੈ।'' ਦੱਸ ਦਈਏ ਕਿ ਇਸ ਤੋਂ ਇਲਾਵਾ ਰਣਜੀਤ ਬਾਵਾ ਨੇ ਦੱਸਿਆ ਕਿ ਨਸ਼ਾ ਪੰਜਾਬ ਨੂੰ ਦਿਨੋਂ-ਦਿਨ ਖਾ ਰਿਹਾ ਹੈ। ਆਉਣ ਵਾਲੇ ਦੌਰਾਨ 'ਚ ਪੰਜਾਬ 'ਚ ਸਿਰਫ ਪਸ਼ੂ ਹੀ ਰਹਿ ਜਾਣਗੇ। ਇਸ ਤੋਂ ਇਲਾਵਾ ਰਣਜੀਤ ਬਾਵਾ ਨੇ ਫਿਲਮ ਦੀ ਅਪੀਲ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਕਿਉਂਕਿ ਉਹ ਇਸ ਦੌਰਾਨ ਕਾਫੀ ਭਾਵੁਕ ਹੋ ਗਏ ਸਨ। 

ਦੱਸਣਯੋਗ ਹੈ ਕਿ ਦਾਖਾ ਹਲਕੇ 'ਚ ਸ਼ਨੀਵਾਰ ਦੇਰ ਰਾਤ ਇਕ ਲੜਕੀ ਨੂੰ ਬੰਧਕ ਬਣਾ ਕੇ 12 ਨੌਜਵਾਨਾਂ ਵਲੋਂ ਕੀਤੇ ਗਏ ਸਮੂਹਿਕ ਬਲਾਤਕਾਰ ਦੇ ਮਾਮਲੇ ਨੇ ਲੋਕਾਂ ਦੇ ਦਿਲਾਂ ਨੂੰ ਦਹਿਲਾ ਦਿੱਤਾ ਹੈ। ਪਾਸ਼ ਇਲਾਕੇ ਦੇ ਕੁੜੀ-ਮੁੰਡਾ ਸ਼ਨੀਵਾਰ ਰਾਤ ਸਾਢੇ ਅੱਠ ਵਜੇ ਕਾਰ 'ਚ ਸਵਾਰ ਹੋ ਕੇ ਸਾਊਥ ਸਿਟੀ ਵੱਲ ਨਿਕਲੇ ਸਨ। ਕਾਰ 'ਚ ਖਾਂਦੇ-ਪੀਂਦੇ ਤੇ ਘੁੰਮਦੇ ਹੋਏ ਇੱਸੋਵਾਲ ਪਿੰਡ 'ਚ ਸੁੰਨਸਾਨ ਜਗ੍ਹਾ 'ਤੇ ਪਹੁੰਚ ਗਏ। ਇਸ ਦੌਰਾਨ ਉਥੇ ਦੋ ਮੋਟਰਸਾਈਕਲਾਂ 'ਤੇ ਸਵਾਰ ਪੰਜ ਨੌਜਵਾਨ ਪਹੁੰਚੇ ਅਤੇ ਇੱਟਾਂ ਮਾਰ ਕੇ ਕਾਰ ਦਾ ਸ਼ੀਸ਼ਾ ਤੋੜ ਦਿੱਤਾ। ਦੋਵਾਂ ਨੂੰ ਜ਼ਬਰਨ ਕਾਰ 'ਚੋਂ ਖਿੱਚ ਕੇ ਬਾਹਰ ਕੱਢ ਲਿਆ। ਇਸ ਤੋਂ ਬਾਅਦ ਨੌਜਵਾਨ ਦੋਵਾਂ ਨੂੰ ਅਗਵਾ ਕਰਕੇ ਇਕ ਫਾਰਮ ਹਾਊਸ 'ਚ ਲੈ ਗਏ। ਉਥੇ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਉਨ੍ਹਾਂ ਨੇ ਰਾਤ ਸਾਢੇ ਦਸ ਵਜੇ ਦੇ ਕਰੀਬ ਨੌਜਵਾਨ ਨੂੰ ਕਿਹਾ ਕਿ ਉਹ ਫੋਨ ਕਰਕੇ ਦੋ ਲੱਖ ਰੁਪਏ ਮੰਗਵਾਏ। ਨੌਜਵਾਨ ਨੇ ਆਪਣੇ ਇਕ ਦੋਸਤ ਨੂੰ ਫੋਨ ਕੀਤਾ ਅਤੇ ਸਾਰੀ ਜਾਣਕਾਰੀ ਦੇ ਕੇ ਪੈਸੇ ਲੈ ਕੇ ਆਉਣ ਲਈ ਕਿਹਾ। ਉਕਤ ਨੌਜਵਾਨ ਨੇ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਦੱਸ ਦਈਏ ਕਿ ਹੁਣ ਤੱਕ ਪੁਲਸ ਨੇ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ।
 


Tags: Ranjit Bawa Gangrape Case Pollywood Punjabi News Ludhiana ਗੈਂਗਰੇਪ ਪਾਲੀਵੁੱਡ ਸਮਾਚਾਰ ਤਾਲਿਬਾਨੀ ਸਜ਼ਾ

Edited By

Sunita

Sunita is News Editor at Jagbani.