ਮੁੰਬਈ (ਬਿਊਰੋ) — ਬਾਲੀਵੁੱਡ ਐਕਟਰ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਫਿਲਮ '83' ਦੀ ਰੈਪਅੱਪ ਪਾਰਟੀ 'ਚ ਫੁਲ ਮਸਤੀ ਦੇ ਮੂਡ 'ਚ ਨਜ਼ਰ ਆਏ। ਇਸ ਪਾਰਟੀ 'ਚ ਇਸ ਜੋੜੀ ਨੇ ਪੰਜਾਬੀ ਗੀਤ 'ਤੇ ਖੂਬ ਡਾਂਸ ਕੀਤਾ। ਇਸ ਮੌਕੇ ਪੰਜਾਬੀ ਗਾਇਕ ਹਾਰਡੀ ਸੰਧੂ ਵੀ ਉਨ੍ਹਾਂ ਨਾਲ ਮੌਜੂਦ ਸਨ। ਇਸ ਦੌਰਾਨ ਇਹ ਜੋੜੀ ਕਾਫੀ ਕੂਲ ਅੰਦਾਜ਼ 'ਚ ਨਜ਼ਰ ਆਈ।
ਦੱਸ ਦਈਏ ਕਿ ਫਿਲਮ '83' ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ ਅਤੇ ਇਸ ਫਿਲਮ 'ਚ ਰਣਵੀਰ ਸਿੰਘ ਕਪਿਲ ਦੇਵ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ। ਉੱਥੇ ਹੀ ਪਤਨੀ ਦੀਪਿਕਾ ਫਿਲਮ 'ਚ ਵੀ ਉਨ੍ਹਾਂ ਦੀ ਪਤਨੀ ਦਾ ਹੀ ਕਿਰਦਾਰ ਨਿਭਾਉਣਗੇ। ਇਸ ਫਿਲਮ ਲਈ ਰਣਵੀਰ ਸਿੰਘ ਨੇ ਕਾਫੀ ਮਿਹਨਤ ਕੀਤੀ ਹੈ ਅਤੇ ਕਪਿਲ ਦੇਵ ਦਾ ਰੋਲ ਨਿਭਾਉਣ ਲਈ ਉਨ੍ਹਾਂ ਨੇ ਕੁਝ ਸਮਾਂ ਕਪਿਲ ਦੇਵ ਨਾਲ ਵੀ ਗੁਜ਼ਾਰਿਆ ਹੈ ਤਾਂ ਕਿ ਉਨ੍ਹਾਂ ਦੇ ਕਿਰਦਾਰ 'ਚ ਖੁਦ ਨੂੰ ਉਹ ਢਾਲ ਸਕਣ।
ਦੱਸਣਯੋਗ ਹੈ ਕਿ ਰਣਵੀਰ ਸਿੰਘ ਜੋ ਕਿ ਫਿਲਮ '83' 'ਚ ਕਪਿਲ ਦੇਵ ਦਾ ਰੋਲ ਨਿਭਾਉਣਗੇ। ਐਮੀ ਵਿਰਕ ਜੋ ਕਿ ਤੇਜ਼ ਗੇਂਦਬਾਜ਼ ਬਲਵਿੰਦਰ ਸਿੰਘ ਸੰਧੂ ਦਾ ਤੇ ਹਾਰਡੀ ਸੰਧੂ ਕ੍ਰਿਕੇਟਰ ਮਦਨ ਲਾਲ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ। ਬਾਲੀਵੁੱਡ ਮਸ਼ਹੂਰ ਨਿਰਦੇਸ਼ਕ ਕਬੀਰ ਖਾਨ ਦੀ ਇਹ ਫਿਲਮ ਅਗਲੇ ਸਾਲ 10 ਅਪ੍ਰੈਲ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਵੇਗੀ।