FacebookTwitterg+Mail

ਰਵੀਨਾ ਤੋਂ ਬਾਅਦ ਫਰਾਹ ਖਾਨ ਨੇ ਮੰਗੀ ਮੁਆਫੀ, ਕਿਹਾ 'ਮੈਂ ਹਰ ਧਰਮ ਦਾ ਸਤਿਕਾਰ ਕਰਦੀ ਹਾਂ'

raveena and farah khan said sorry on twitter for hurting religious sentiments
28 December, 2019 09:26:20 AM

ਮੁੰਬਈ (ਬਿਊਰੋ) — ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ, ਫਿਲਮ ਮੇਕਰ ਫਰਾਹ ਖਾਨ ਅਤੇ ਕਾਮੇਡੀਅਨ ਭਾਰਤੀ ਸਿੰਘ ਖਿਲਾਫ ਬੀਤੇ ਕੁਝ ਦਿਨ ਪਹਿਲਾਂ ਐੱਫ. ਆਈ. ਆਰ. ਦਰਜ ਕਰਵਾਈ ਗਈ ਸੀ। ਇਨ੍ਹਾਂ ਤਿੰਨਾਂ ਅਭਿਨੇਤਰੀਆਂ 'ਤੇ ਇਕ ਪ੍ਰੋਗਰਾਮ ਦੌਰਨ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲੱਗਿਆ ਸੀ। ਇਸਾਈ ਮੋਰਚੇ ਦੇ ਚੇਅਰਮੈਨ ਸੋਨੂੰ ਜਫਰ ਦੁਆਰਾ ਦਿੱਤੀ ਦਰਖਾਸਤ 'ਤੇ ਕਾਰਵਾਈ ਕਰਦਿਆਂ ਥਾਣਾ ਅਜਨਾਲਾ 'ਚ ਫਰਾਹ ਖਾਨ, ਭਾਰਤੀ ਤੇ ਰਵੀਨਾ ਟੰਡਨ ਵਿਰੁੱਧ ਧਾਰਮਿਕ ਭਾਵਨਾਵਾਂ ਭੜਕਾਉਣ ਕਾਰਨ ਧਾਰਾ 295-ਏ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਇਸ ਸਬੰਧੀ ਪੁਸ਼ਟੀ ਥਾਣਾ ਅਜਨਾਲਾ ਦੇ ਨਵ ਨਿਯੂਤਕ ਐੱਸ. ਐੱਚ. ਓ ਇੰਸਪੈਕਟਰ ਕਮਲਜੀਤ ਸਿੰਘ ਰੰਧਾਵਾ ਨੇ ਕੀਤੀ। ਇਸ ਮਾਮਲੇ 'ਚ ਅੰਮ੍ਰਿਤਸਰ ਪੁਲਸ ਨੇ ਇਕ ਵਿਵਾਦਤ ਵੀਡੀਓ ਦੀ ਜਾਂਚ ਤੋਂ ਬਾਅਦ ਸ਼ਿਕਾਇਤ ਦਰਜ ਕੀਤੀ ਸੀ।

ਰਵੀਨਾ ਤੋਂ ਬਾਅਦ ਫਰਾਹ ਖਾਨ ਨੇ ਮੰਗੀ ਮੁਆਫੀ
ਬੀਤੇ ਦਿਨੀਂ ਰਵੀਨਾ ਟੰਡਨ ਨੇ ਸੋਸ਼ਲ ਮੀਡੀਆ 'ਤੇ ਪ੍ਰੋਗਰਾਮ ਦਾ ਵੀਡੀਓ ਸ਼ੇਅਰ ਕਰਦੇ ਹੋਏ ਮੁਆਫੀ ਮੰਗ ਲਈ ਸੀ। ਹੁਣ ਇਸ ਮਾਮਲੇ 'ਚ ਫਰਾਹ ਖਾਨ ਦਾ ਟਵੀਟ ਵੀ ਸਾਹਮਣੇ ਆਇਆ ਹੈ। ਉਨ੍ਹਾਂ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮੁਆਫੀ ਮੰਗਦਿਆ ਲਿਖਿਆ ਹੈ, ''ਮੈਨੂੰ ਦੁਖ ਹੈ ਕਿ ਇਕ ਐਪੀਸੋਡ ਕਾਰਨ ਅਣਜਾਣੇ 'ਚ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ। ਮੈਂ ਹਰ ਧਰਮ ਦਾ ਸਤਿਕਾਰ ਕਰਦੀ ਹਾਂ ਅਤੇ ਮੇਰਾ ਮਨੋਰਥ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਮੇਰੀ ਪੂਰੀ ਟੀਮ ਅਰਥਾਤ ਰਵੀਨਾ ਟੰਡਨ ਅਤੇ ਭਾਰਤੀ ਸਿੰਘ ਵੀ ਦੁਖੀ ਹਨ ਅਤੇ ਮੁਆਫੀ ਮੰਗ ਰਹੀਆਂ ਹਨ।''

 

ਇਹ ਸੀ ਪੂਰਾ ਮਾਮਲਾ
ਫਰਾਹ ਖਾਨ ਦੇ ਇਕ ਸ਼ੋਅ 'ਚ ਭਾਰਤੀ ਸਿੰਘ ਤੇ ਰਵੀਨਾ ਟੰਡਨ ਨੂੰ ਇਕ ਅੰਗਰੇਜ਼ੀ ਸ਼ਬਦ ਦੇ ਸਪੈਲਿੰਗ ਲਿਖਣ ਲਈ ਆਖਿਆ ਗਿਆ ਸੀ। ਇਹ ਸ਼ਬਦ ਪਵਿੱਤਰ ਗ੍ਰੰਥ ਤੋਂ ਲਿਆ ਗਿਆ ਸੀ। ਭਾਰਤੀ ਇਸ ਦਾ ਮਤਲਬ ਨਹੀਂ ਜਾਣਦੀ ਸੀ। ਉਸ ਨੇ ਆਪਣੇ ਵਲੋਂ ਇਸ ਦਾ ਮਤਲਬ ਦੱਸਦੇ ਹੋਏ ਇਸ ਸ਼ਬਦ ਦਾ ਖੂਬ ਮਜ਼ਾਕ ਉਡਾਇਆ।


Tags: Raveena TandonFarah KhanClarifiesCaseHurting ReligiousSentimentBharti SinghCase RegisteredBollywood Celebrity

About The Author

sunita

sunita is content editor at Punjab Kesari