FacebookTwitterg+Mail

ਰਵੀਨਾ ਟੰਡਨ, ਭਾਰਤੀ ਸਿੰਘ ਤੇ ਫਰਾਹ ਖਾਨ ’ਤੇ ਦਰਜ ਕੇਸ ’ਚ ਪੁਲਸ ਕਾਰਵਾਈ ’ਤੇ ਹਾਈਕੋਰਟ ਨੇ ਲਾਈ ਰੋਕ

raveena tandon
24 January, 2020 09:08:25 AM

ਚੰਡੀਗਡ਼੍ਹ(ਹਾਂਡਾ)- ਅਦਾਕਾਰਾ ਰਵੀਨਾ ਟੰਡਨ, ਕਾਮੇਡੀਅਨ ਭਾਰਤੀ ਸਿੰਘ ਅਤੇ ਕੋਰੀਓਗ੍ਰਾਫਰ ਫਰਾਹ ਖਾਨ ਨੂੰ ਵਿਸ਼ੇਸ਼ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਭਡ਼ਕਾਉਣ ਦੇ ਦੋਸ਼ਾਂ ’ਚ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਖਿਲਾਫ਼ ਦਰਜ ਐੱਫ.ਆਈ.ਆਰ. ’ਤੇ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਅੰਮ੍ਰਿਤਸਰ ਦੇ ਅਜਨਾਲਾ ਪੁਲਸ ਥਾਣੇ ’ਚ 25 ਦਸੰਬਰ ਨੂੰ ਦਰਜ ਐੱਫ.ਆਈ.ਆਰ. ਨੂੰ ਰੱਦ ਕਰਵਾਉਣ ਲਈ ਹਾਈਕੋਰਟ ’ਚ ਦਾਇਰ ਪਟੀਸ਼ਨਾਂ ’ਚ ਬਾਲੀਵੁਡ ਹਸਤੀਆਂ ਨੇ ਕਿਹਾ ਕਿ ਉਨ੍ਹਾਂ ’ਤੇ ਲਾਏ ਦੋਸ਼ ਆਧਾਰਹੀਣ ਹਨ। ਟੀ.ਵੀ. ਸ਼ੋਅ ’ਚ ਉਨ੍ਹਾਂ ਨੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇੱਛਾ ਨਾਲ ਕੁਝ ਨਹੀਂ ਕੀਤਾ। ਜਸਟਿਸ ਅਸ਼ੋਕ ਕੁਮਾਰ ਵਰਮਾ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ।


Tags: Raveena TandonThe Punjab and Haryana High CourtFarah KhanBharti Sing FIR

About The Author

manju bala

manju bala is content editor at Punjab Kesari