FacebookTwitterg+Mail

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਰੇਸ਼ਮ ਸਿੰਘ ਅਨਮੋਲ ਨੇ ਕੀਤੀ ਗਰੀਬ ਲੋਕਾਂ ਦੀ ਸੇਵਾ (ਵੀਡੀਓ)

resham singh anmol
26 May, 2020 04:58:33 PM

ਜਲੰਧਰ (ਬਿਊਰੋ) — ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ 'ਤੇ ਹਰ ਕੋਈ ਆਪੋ-ਆਪਣੇ ਤਰੀਕੇ ਨਾਲ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਯਾਦ ਕਰ ਰਿਹਾ ਹੈ। ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਉਹ ਸ਼ਹੀਦੀ ਦਿਹਾੜੇ ਦੇ ਖਾਸ ਮੌਕੇ 'ਤੇ ਗਰੀਬ 'ਤੇ ਜ਼ਰੂਰਤਮੰਦ ਮਜ਼ਦੂਰਾਂ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਸੇਵਾ 'ਚ ਉਹ ਜਿੱਥੇ ਜ਼ਰੂਰਤਮੰਦ ਮਜ਼ਦੂਰਾਂ ਨੂੰ ਲੰਗਰ ਮੁਹੱਈਆ ਕਰਵਾ ਰਹੇ ਹਨ, ਉੱਥੇ ਹੀ ਉਨ੍ਹਾਂ ਨੂੰ ਤਪਦੀ ਗਰਮੀ 'ਚ ਜੁੱਤੀਆਂ ਦੇ ਜੋੜੇ, ਫਲ ਫਰੂਟ ਅਤੇ ਪਾਣੀ ਵੀ ਪਿਲਾ ਰਹੇ ਹਨ। ਰੇਸ਼ਮ ਸਿੰਘ ਅਨਮੋਲ ਅਕਸਰ ਇਸ ਤਰ੍ਹਾਂ ਜ਼ਰੂਰਤਮੰਦਾਂ ਦੀ ਸੇਵਾ ਕਰਦੇ ਰਹਿੰਦੇ ਹਨ। ਇਸ ਤਰ੍ਹਾਂ ਦੇ ਵੀਡੀਓ ਵੀ ਉਹ ਅਕਸਰ ਹੀ ਸਾਂਝੇ ਕਰਦੇ ਰਹਿੰਦੇ ਹਨ, ਜਿਸ ਨਾਲ ਹੋਰਨਾਂ ਲੋਕਾਂ ਨੂੰ ਵੀ ਇਹ ਸੇਵਾ ਕਰਨ ਦੀ ਪ੍ਰੇਰਣਾ ਮਿਲਦੀ ਰਹਿੰਦੀ ਹੈ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਵੀ ਰੇਸ਼ਮ ਸਿੰਘ ਅਨਮੋਲ ਨੇ ਵਾਢੀ ਦੌਰਾਨ ਉਨ੍ਹਾਂ ਦੇ ਖੇਤਾਂ 'ਚੋਂ ਕਣਕ ਦੇ ਸਿੱਟੇ ਚੁਗਣ ਵਾਲੀਆਂ ਔਰਤਾਂ ਨੂੰ ਕਣਕ ਦਿੱਤੀ ਸੀ। ਇਸ ਦੇ ਨਾਲ ਹੀ ਕਾਮਿਆਂ ਅਤੇ ਖੇਤ ਮਜ਼ਦੂਰਾਂ ਦੀ ਮਦਦ ਲਈ ਉਹ ਅਕਸਰ ਅੱਗੇ ਆਉਂਦੇ ਹਨ। ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਸੰਗੀਤ ਜਗਤ ਨੂੰ ਦਿੱਤੇ ਹਨ।


Tags: Resham Singh AnmolShri Guru Arjan Dev JiShahidi Diwasਸ੍ਰੀ ਗੁਰੂ ਅਰਜਨ ਦੇਵ ਜੀਰੇਸ਼ਮ ਸਿੰਘ ਅਨਮੋਲ

About The Author

sunita

sunita is content editor at Punjab Kesari