FacebookTwitterg+Mail

1 ਸਾਲ ਬਾਅਦ ਭਾਰਤ ਪਰਤੇਗਾ ਰਿਸ਼ੀ ਕਪੂਰ, ਅਨੁਪਮ ਖੇਰ ਨੇ ਦਿੱਤੀ ਜਾਣਕਾਰੀ

rishi kapoor heads home after treatment in new york
10 September, 2019 09:14:53 AM

ਮੁੰਬਈ (ਬਿਊਰੋ) : ਬਾਲੀਵੁੱਡ ਦੇ ਦਿੱਗਜ ਐਕਟਰ ਰਿਸ਼ੀ ਕਪੂਰ ਪਿਛਲੇ ਇਕ ਸਾਲ ਤੋਂ ਅਮਰੀਕਾ ਦੇ ਨਿਊਯਾਰਕ 'ਚ ਕੈਂਸਰ ਦਾ ਇਲਾਜ ਕਰਵਾ ਰਹੇ ਹਨ। ਇਸ ਦੌਰਾਨ ਉਨ੍ਹਾਂ ਦੇ ਭਾਰਤ ਵਾਪਸ ਆਉਣ ਦੀਆਂ ਕਈ ਵਾਰ ਖਬਰਾਂ ਆਈਆਂ ਪਰ ਇਸ ਵਾਰ ਰਿਸ਼ੀ ਕਪੂਰ ਅਸਲ 'ਚ ਭਾਰਤ ਵਾਪਸੀ ਕਰ ਰਹੇ ਹਨ। ਇਸ ਦੀ ਜਾਣਕਾਰੀ ਅਨੁਪਮ ਖੇਰ ਨੇ ਟਵੀਟ ਕਰਕੇ ਦਿੱਤੀ।

ਦੱਸ ਦਈਏ ਕਿ ਅਨੁਪਮ ਖੇਰ ਨਿਊਯਾਰਕ 'ਚ ਹੀ ਆਪਣੇ ਹਾਲੀਵੁੱਡ ਪ੍ਰੋਜੈਕਟ ਦੀ ਸ਼ੂਟਿੰਗ ਕਰ ਰਹੇ ਹਨ। ਇਸ ਦੌਰਾਨ ਉਹ ਕਈ ਵਾਰ ਰਿਸ਼ੀ ਕਪੂਰ ਨੂੰ ਮਿਲ ਉਨ੍ਹਾਂ ਨਾਲ ਤਸਵੀਰਾਂ ਸ਼ੇਅਰ ਕਰ ਚੁੱਕੇ ਹਨ। ਰਿਸ਼ੀ ਕਪੂਰ ਨੇ ਪਿਛਲੇ ਸਾਲ 29 ਸਤੰਬਰ ਨੂੰ ਟਵੀਟ ਕਰ ਜਾਣਕਾਰੀ ਦਿੱਤੀ ਸੀ ਕਿ ਉਹ ਆਪਣੇ ਇਲਾਜ ਲਈ ਅਮਰੀਕਾ ਜਾ ਰਹੇ ਹਨ। ਜਦਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਸੀ ਕਿ ਉਹ ਕਿਹੜੀ ਬੀਮਾਰੀ ਨਾਲ ਪੀੜਤ ਹਨ। ਕਈ ਮਹੀਨਿਆਂ ਦੇ ਇੰਤਜ਼ਾਰ ਤੋਂ ਬਾਅਦ ਖਬਰ ਸਾਹਮਣੇ ਆਈ ਸੀ ਕਿ ਰਿਸ਼ੀ ਕਪੂਰ ਨੂੰ ਕੈਂਸਰ ਹੈ। ਇਸ ਦੌਰਾਨ ਨੀਤੂ ਕਪੂਰ ਉਨ੍ਹਾਂ ਨਾਲ ਹੀ ਰਹੀ ਤੇ ਕਦੇ-ਕਦੇ ਰਣਬੀਰ ਕਪੂਰ ਵੀ ਉਨ੍ਹਾਂ ਨੂੰ ਮਿਲਣ ਜਾਂਦੇ ਰਹੇ ਹਨ।


Tags: Rishi KapoorBack HomeTreatmentNew YorkAnupam Kher

Edited By

Sunita

Sunita is News Editor at Jagbani.