FacebookTwitterg+Mail

'ਰਾਂਝਾ ਰਫਿਊਜੀ' ਬਣੇ ਰੌਸ਼ਨ ਪ੍ਰਿੰਸ, ਨਵੇਂ ਪੋਸਟਰ ਨਾਲ ਛਾਏ ਚਰਚਾ 'ਚ

roshan prince
25 September, 2018 06:22:09 PM

ਜਲੰਧਰ (ਬਿਊਰੋ)— ਪੰਜਾਬੀ ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਜਲਦ ਹੀ ਆਪਣੀ ਨਵੀਂ ਫਿਲਮ 'ਰਾਂਝਾ ਰਫਿਊਜੀ' ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਆ ਰਹੇ ਹਨ। ਹਾਲ ਹੀ 'ਚ ਉਨ੍ਹਾਂ ਦੀ ਫਿਲਮ 'ਰਾਂਝਾ ਰਫਿਊਜੀ' ਦਾ ਪਹਿਲਾ ਅਧਿਕਾਰਕ ਪੋਸਟਰ ਰਿਲੀਜ਼ ਹੋ ਚੁੱਕਾ ਹੈ, ਜਿਸ 'ਚ ਰੋਸ਼ਨ ਪ੍ਰਿੰਸ ਅਤੇ ਸਾਨਵੀ ਧੀਮਾਨ ਦੀ ਖੂਬਸੂਰਤ ਕੈਮਿਸਟਰੀ ਦੇਖਣ ਨੂੰ ਮਿਲੀ ਹੈ। ਤੁਹਾਨੂੰ ਦੱਸ ਦੇਈਏ ਫਿਲਮ ਦਾ ਟਰੇਲਰ 5 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਫਿਲਮ 'ਰਾਂਝਾ ਰਫਿਊਜੀ' 'ਚ ਰੌਸ਼ਨ ਪ੍ਰਿੰਸ ਨਾਲ ਸਾਨਵੀ ਧੀਮਾਨ ਮੁੱਖ ਭੂਮਿਕਾ 'ਚ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬੀ ਫਿਲਮ ਇੰਡਸਟਰੀ ਦੇ ਕਈ ਮਸ਼ਹੂਰ ਕਲਾਕਾਰ ਸੁਪੋਰਟਿੰਗ ਕਿਰਦਾਰ 'ਚ ਨਜ਼ਰ ਆਉਣਗੇ। ਇਨ੍ਹਾਂ ਸਿਤਾਰਿਆਂ 'ਚ ਕਰਮਜੀਤ ਅਨਮੋਲ, ਹਾਰਬੀ ਸੰਘਾ ਅਤੇ ਨਿਸ਼ਾ ਬਾਨੋ ਆਦਿ ਦੇ ਨਾਂ ਸ਼ਾਮਲ ਹਨ। ਫਿਲਮ ਦਾ ਨਿਰਦੇਸ਼ਨ ਅਵਤਾਰ ਸਿੰਘ ਅਤੇ ਫਿਲਮ ਨੂੰ ਪ੍ਰੋਡਿਊਸ ਤਰਸੇਮ ਕੌਸ਼ਲ ਤੇ ਸੁਧੀਰ ਠਾਕੁਰ ਨੇ ਕੀਤਾ ਹੈ। ਇਸ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ 'ਚ 'ਰਾਂਝਾ ਰਫਿਊਜੀ' 26 ਅਕਤੂਬਰ, 2018 ਨੂੰ ਰਿਲੀਜ਼ ਹੋਵੇਗੀ।


Tags: Roshan Prince Saanvi Dhiman Ranjha Refugee Nisha Bano Poster Pollywood Actor

Edited By

Kapil Kumar

Kapil Kumar is News Editor at Jagbani.