FacebookTwitterg+Mail

ਰੌਸ਼ਨ ਪ੍ਰਿੰਸ ਦਾ ਨਵਾਂ ਗੀਤ ‘ਬੇਵਫਾਈਆਂ’ ਹੋਇਆ ਰਿਲੀਜ਼ (ਵੀਡੀਓ)

roshan prince latest punjabi song   bewafaiyan   released
03 September, 2020 03:37:55 PM

ਜਲੰਧਰ (ਬਿਊਰੋ) - ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਆਪਣੇ ਨਵੇਂ ਸਿੰਗਲ ਟਰੈਕ ਨਾਲ ਦਰਸ਼ਕਾਂ ਦੇ ਸਨਮੁਖ ਹੋਏ ਹਨ। ‘ਬੇਵਫਾਈਆਂ’ ਟਾਈਟਲ ਹੇਠ ਰੌਸ਼ਨ ਪ੍ਰਿੰਸ ਆਪਣਾ ਰੋਮਾਂਟਿਕ ਗੀਤ ਲੈ ਕੇ ਆਏ ਹਨ। ਇਸ ਗੀਤ ਨੂੰ ਰੌਸ਼ਨ ਪ੍ਰਿੰਸ ਨੇ ਆਪਣੀ ਮਿੱਠੜੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਜੇ ਗੱਲ ਕਰੀਏ ਰੌਸ਼ਨ ਪ੍ਰਿੰਸ ਦੇ ਗੀਤ ‘ਬੇਵਫਾਈਆਂ’ ਦੇ ਬੋਲਾਂ ਦੀ ਤਾਂ ਉਹ ਬੰਟੀ ਭੁੱਲਰ ਨੇ ਲਿਖੇ ਹਨ, ਜਿਸ ਦਾ ਮਿਊਜ਼ਿਕ ਬਲੈਕ ਵਾਇਰਸ ਵਲੋਂ ਤਿਆਰ ਕੀਤਾ ਗਿਆ ਹੈ। ਗੀਤ ਦਾ ਸ਼ਾਨਦਾਰ ਵੀਡੀਓ Director MG ਨੇ ਤਿਆਰ ਕੀਤਾ ਹੈ। ਵੀਡੀਓ ‘ਚ ਖ਼ੁਦ ਅਦਾਕਾਰੀ ਰੌਸ਼ਨ ਪ੍ਰਿੰਸ ਨੇ ਕੀਤੀ ਹੈ। ਇਸ ਗੀਤ ‘ਚ ਫੀਮੇਲ ਮਾਡਲ ਦੇ ਤੌਰ ‘ਤੇ ਸੋਨਲ ਸਿੰਘ ਅਦਾਕਾਰੀ ਕਰਦੀ ਨਜ਼ਰ ਆ ਰਹੀ ਹੈ। ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।

ਜੇ ਗੱਲ ਕਰੀਏ ਰੌਸ਼ਨ ਪ੍ਰਿੰਸ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਾਫ਼ੀ ਸਰਗਰਮ ਹਨ। 


Tags: Roshan PrinceLatest Punjabi SongBewafaiyanReleased

About The Author

sunita

sunita is content editor at Punjab Kesari