ਜਲੰਧਰ (ਬਿਊਰੋ) — ਹਿੰਦੀ ਫਿਲਮੀ ਉਦਯੋਗ ਦੇ ਮਸ਼ਹੂਰ ਸੰਗੀਤਕਾਰ ਭਰਾਵਾਂ ਸਾਜਿਦ ਖਾਨ-ਵਾਜਿਦ ਖਾਨ ਦੀ ਜੋੜੀ ਟੁੱਟ ਗਈ ਹੈ। ਮਸ਼ਹੂਰ ਸੰਗੀਤਕਾਰ ਵਾਜਿਦ ਖਾਨ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਹੈ। ਬਾਲੀਵੁੱਡ ਦੇ ਗਾਇਕ ਸੋਨੂੰ ਨਿਗਮ ਵੱਲੋਂ ਵਾਜਿਦ ਖਾਨ ਦੀ ਮੌਤ ਦੀ ਖਬਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਤੋਂ ਬਾਅਦ ਬਾਲੀਵੁੱਡ ਫਿਲਮੀ ਸਿਤਾਰਿਆਂ 'ਚ ਹੀ ਨਹੀਂ ਸਗੋਂ ਪੰਜਾਬੀ ਕਲਾਕਾਰਾਂ 'ਚ ਸੋਗ ਦੀ ਲਹਿਰ ਛਾਈ ਹੋਈ ਹੈ।
ਪੰਜਾਬੀ ਫਿਲਮ ਤੇ ਸੰਗੀਤ ਜਗਤ ਦੇ ਨਾਮੀ ਅਦਾਕਾਰ ਤੇ ਗਾਇਕ ਰੌਸ਼ਨ ਪ੍ਰਿੰਸ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਵਾਜਿਦ ਖਾਨ ਦੀ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝੀ ਕਰਦਿਆਂ ਰੌਸ਼ਨ ਪ੍ਰਿੰਸ ਨੇ ਲਿਖਿਆ, ''ਪ੍ਰਮਾਤਮਾ ਵਾਜਿਦ ਭਾਈ ਦੀ ਆਤਮਾ ਨੂੰ ਸ਼ਾਂਤੀ ਦੇਵੇ। ਇਹ ਖਬਰ ਬਹੁਤ ਹੀ ਬੁਰੀ ਹੈ,…ਦਿਲ ਦੁਖਾਉਣ ਵਾਲੀ ਹੈ।''
ਪੰਜਾਬੀ ਗਾਇਕ ਜਸਬੀਰ ਜੱਸੀ ਨੇ ਵਾਜਿਦ ਖਾਨ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ ਹੈ, ''ਯਕੀਨ ਨਹੀਂ ਹੋ ਰਿਹਾ ਹੈ ਕਿ ਤੁਸੀਂ ਇੰਨੀ ਜਲਦੀ ਚੱਲੇ ਗਏ, ਬਹੁਤ ਦੁੱਖ ਹੋ ਰਿਹਾ ਹੈ।''
ਇਸ ਤੋਂ ਇਲਾਵਾ ਬਾਲੀਵੁੱਡ ਗਾਇਕ ਹਰਸ਼ਦੀਪ ਕੌਰ ਨੇ ਵੀ ਵਾਜਿਦ ਖ਼ਾਨ ਦੀ ਮੌਤ ਤੇ ਦੁੱਖ ਜਤਾਇਆ ਹੈ ।
ਪੰਜਾਬੀ ਗਾਇਕਾ ਤੇ ਅਦਾਕਾਰਾ ਮਿਸ ਪੂਜਾ ਨੇ ਵਾਜਿਦ ਖਾਨ ਦੀ ਆਪਣੇ ਨਾਲ ਤਸਵੀਰ ਸਾਂਝੀ ਕਰਦਿਆਂ ਸ਼ਰਧਾਂਜਲੀ ਦਿੱਤੀ।
ਇਸ ਤੋਂ ਇਲਾਵਾ ਮਸ਼ਹੂਰ ਕਾਮੇਡੀਅਨ ਸੁਨੀਲ ਗਰੋਵਰ ਨੇ ਵਾਜਿਦ ਖਾਨ ਦੀ ਤਸਵੀਰ ਸਾਂਝੀ ਕਰਦੇ ਹੋਏ ਸ਼ਰਧਾਂਜਲੀ ਦਿੱਤੀ।
ਦੱਸ ਦੱਈਏ ਕਿ ਵਾਜਿਦ ਖਾਨ 42 ਸਾਲ ਦੇ ਸਨ ਅਤੇ ਇਨ੍ਹਾਂ ਦੋਵੇ ਭਰਾਵਾਂ ਦੀ ਜੋੜੀ ਨੇ ਬਾਲੀਵੁੱਡ ਦੀਆਂ ਕਈ ਮਸ਼ਹੂਰ ਫਿਲਮਾਂ 'ਚ ਆਪਣਾ ਸੰਗੀਤ ਦਿੱਤਾ। ਇਸ ਦੇ ਨਾਲ ਹੀ ਸਲਮਾਨ ਖਾਨ ਦੀਆਂ ਜ਼ਿਆਦਾਤਰ ਫਿਲਮਾਂ 'ਚ ਹੀ ਸਾਜਿਦ-ਵਾਜਿਦ ਦਾ ਹੀ ਸੰਗੀਤ ਹੁੰਦਾ ਸੀ।