FacebookTwitterg+Mail

ਮਾਸ਼ਾ ਅਲੀ ਦਾ ਧਾਰਮਿਕ ਗੀਤ 'ਸਹਾਰਾ ਬਾਬਾ ਨਾਨਕਾ' ਹੋਇਆ ਰਿਲੀਜ਼ (ਵੀਡੀਓ)

saharan baba nanaka masha ali new religious song
15 November, 2019 01:30:05 PM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਮਾਸ਼ਾ ਅਲੀ ਦਾ ਨਵਾਂ ਧਾਰਮਿਕ ਗੀਤ 'ਸਹਾਰਾ ਬਾਬਾ ਨਾਨਕਾ' ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਦਰਸ਼ਕਾਂ ਵਲੋਂ ਖੂਬ ਪਿਆਰ ਮਿਲ ਰਿਹਾ ਹੈ। ਇਸ ਧਾਰਮਿਕ ਗੀਤ 'ਚ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦਾ ਗੁਣਗਾਣ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਧਾਰਮਿਕ ਗੀਤ ਦੇ ਬੋਲ ਬੰਟੀ ਹਿੰਮਤਪੂਰੀ ਨੇ ਲਿਖੇ ਹਨ, ਜਿਸ ਦਾ ਮਿਊਜ਼ਿਕ Nik D Gill ਵਲੋਂ ਤਿਆਰ ਕੀਤਾ ਗਿਆ ਹੈ।

 
ਇਸ ਧਾਰਮਿਕ ਗੀਤ ਦੀ ਵੀਡੀਓ ਸਾਹਿਲ ਸ਼ਰਮਾ ਵੱਲੋਂ ਤਿਆਰ ਕੀਤੀ ਗਈ ਹੈ। ਇਸ ਦੇ ਨਾਲ ਇਸ ਧਾਰਮਿਕ ਗੀਤ ਨੂੰ ਅਮਰ ਆਡੀਓ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਮਾਸ਼ਾ ਅਲੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। 


Tags: Saharan Baba NanakaMasha AliNew Religious SongAmar AudioNew Song

About The Author

manju bala

manju bala is content editor at Punjab Kesari