ਮੁੰਬਈ (ਬਿਊਰੋ) : ਬਾਲੀਵੁੱਡ ਦੇ ਸੁਲਤਾਨ ਸਲਮਾਨ ਖਾਨ ਲਗਾਤਾਰ ਆਪਣੀ ਆਉਣ ਵਾਲੀ ਫਿਲਮ 'ਭਾਰਤ' ਨੂੰ ਲੈ ਕੇ ਸੁਰਖੀਆਂ 'ਚ ਛਾਏ ਰਹਿੰਦੇ ਹਨ। ਦੱਸ ਦਈਏ ਕਿ ਇਨ੍ਹੀਂ ਦਿਨੀਂ ਸਲਮਾਨ 'ਭਾਰਤ' ਫਿਲਮ ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਇਸ ਦੇ ਨਾਲ ਹੀ ਉਹ ਲਗਾਤਾਰ ਆਪਣੀ ਫਿਲਮ ਦੇ ਸੈੱਟ ਤੋਂ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ। ਇਸ 'ਚ 'ਭਾਰਤ' ਦੇ ਸੈੱਟ ਤੋਂ ਸਲਮਾਨ ਖਾਨ ਦੀ ਨਵੀਂ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਸਲਮਾਨ ਖਾਨ ਦਾ ਵੱਖਰਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਜੀ ਹਾਂ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਇਸ ਵੀਡੀਓ 'ਚ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਪਸੀਨੇ ਨਾਲ ਲਿੱਬੜੇ ਕ੍ਰਿਕਟ ਖੇਡਦੇ ਨਜ਼ਰ ਆ ਰਹੇ ਹਨ। ਕੁਝ ਘੰਟੇ ਪਹਿਲਾਂ ਸ਼ੇਅਰ ਕੀਤੀ ਇਸ ਵੀਡੀਓ ਨੂੰ ਹੁਣ ਤੱਕ ਲੱਖਾਂ ਲੋਕ ਦੇਖ ਚੁੱਕੇ ਹਨ। ਇਸ ਤੋਂ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸਲਮਾਨ ਖਾਨ ਨੂੰ ਸੋਸ਼ਲ ਮੀਡੀਆ 'ਤੇ ਲੋਕ ਕਿੰਨਾ ਪਸੰਦ ਕਰਦੇ ਹਨ। ਉਂਝ ਸਲਮਾਨ ਦੇ ਇਸ ਅੰਦਾਜ਼ ਨੇ ਵੀ ਫੈਨਜ਼ ਨੂੰ ਹੈਰਾਨ ਕਰ ਦਿੱਤਾ ਹੈ। ਵੀਡੀਓ 'ਚ ਉਹ ਲਗਾਤਾਰ ਚੌਕੇ-ਛੱਕਿਆਂ ਦੀ ਬਰਸਾਤ ਕਰ ਰਹੇ ਹਨ। ਇਸ ਵੀਡੀਓ ਨੂੰ ਸਲਮਾਨ ਨੇ ਖੁਦ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਇਸ ਨਾਲ ਉਨ੍ਹਾਂ ਨੇ ਕੈਪਸ਼ਨ ਦਿੱਤਾ ਹੈ, ''ਬੀਇੰਗ ਸਲਮਾਨ ਭਾਰਤ ਖੇਡੇਗਾ।''