ਮੁੰਬਈ— ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਆਉਣ ਵਾਲੀ ਫਿਲਮ 'ਟਾਈਗਰ ਜ਼ਿੰਦਾ ਹੈ' ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹੈ। ਇਸ ਫਿਲਮ ਨਾਲ ਸਲਮਾਨ ਆਪਣੀ ਸਾਬਕਾ ਪ੍ਰੇਮਿਕਾ ਕੈਟਰੀਨਾ ਕੈਫ ਨਾਲ ਇਕ ਵਾਰ ਫਿਰ ਤੋਂ ਵੱਡੇ ਪਰਦੇ 'ਤੇ ਨਜ਼ਰ ਆਉਣ ਵਾਲੇ ਹਨ। ਇਸ ਤੋਂ ਪਹਿਲਾਂ ਇਹ ਦੋਵੇਂ 'ਏਕ ਥਾ ਟਾਈਗਰ' 'ਚ ਨਜ਼ਰ ਆ ਚੁੱਕੇ ਹਨ। ਫਿਲਮ 'ਚ ਦੋਵਾਂ ਦਾ ਲੁੱਕ ਕਿਹੋ ਜਿਹਾ ਹੋਵੇਗਾ ਪ੍ਰਸ਼ੰਸਕ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਤੁਹਾਨੂੰ ਇਹ ਦੱਸ ਦੇਈਏ ਕਿ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਸਲਮਾਨ ਖਾਨ ਦੇ ਫੈਨਜ਼ ਪੇਜ 'ਤੇ ਤਸਵੀਰਾਂ ਸ਼ੇਅਰ ਹੋਈਆਂ ਹਨ। ਇਨ੍ਹਾਂ ਤਸਵੀਰਾਂ 'ਚ ਸਲਮਾਲ ਆਪਣੇ ਫੋਨ 'ਚ ਮਸਤ ਹੋਏ ਦਿਖਾਈ ਦੇ ਰਹੇ ਹਨ ਜਦਕਿ ਕੈਟਰੀਨਾ ਸ਼ੀਸੇ 'ਚ ਦੇਖ ਕੇ ਖੁਦ ਦਾ ਲੁੱਕ ਠੀਕ ਕਰ ਰਹੀ ਹੈ। ਇਸ ਤੋਂ ਇਲਾਵਾ ਬੀਤੇ ਦਿਨੀਂ ਸਲਮਾਨ ਦੀਆਂ ਸ਼ੂਟਿੰਗ ਸੈੱਟ ਤੋਂ ਕਈ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ ਜਿਨ੍ਹਾਂ 'ਚ ਸਲਮਾਨ ਕਾਫੀ ਸਟਾਈਲਿਸ਼ 'ਚ ਦਿਖਾਈ ਦਿੰਦੇ ਹਨ। ਦੱਸਣਯੋਗ ਹੈ ਕਿ ਇਨ੍ਹਾਂ ਤਸਵੀਰਾਂ ਨੂੰ ਅਧਿਕਾਰਤ 'ਤੇ ਜਾਰੀ ਨਹੀਂ ਕੀਤਾ ਗਿਆ ਹੈ। ਇਸ ਫਿਲਮ ਦਾ ਨਿਰਦੇਸ਼ਨ ਅਲੀ ਅੱਬਾਸ ਜ਼ਫਰ ਕਰ ਰਿਹਾ ਹੈ।