FacebookTwitterg+Mail

ਜੋਧਪੁਰ ਅਦਾਲਤ ਤੋਂ ਸਲਮਾਨ ਖਾਨ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

salman khan
17 April, 2018 01:41:36 PM

ਮੁੰਬਈ(ਬਿਊਰੋ)— ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਨੂੰ ਕਾਲੇ ਹਿਰਨ ਸ਼ਿਕਾਰ ਮਾਮਲੇ 'ਚ ਜੋਧਪੁਰ ਜ਼ਿਲੇ ਦੀ ਕੋਰਟ ਨੇ 5 ਸਾਲ ਦੀ ਕੈਦ ਦੀ ਸਜ਼ਾ ਤੇ 10 ਹਜ਼ਾਰ ਰੁਪਏ ਦਾ ਜ਼ੁਰਮਾਨਾ ਲਾਇਆ ਸੀ। ਹਾਲਾਂਕਿ ਕਿ ਬਾਅਦ 'ਚ ਉਨ੍ਹਾਂ ਨੂੰ ਕੋਰਟ ਨੇ 25-25 ਹਜ਼ਾਰ ਰੁਪਏ ਦੇ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ ਸੀ। ਹਾਲ ਹੀ 'ਚ ਸਲਮਾਨ ਖਾਨ ਮੁੜ ਜੋਧਪੁਰ ਦੀ ਅਦਾਲਤ 'ਚ ਪੁੱਜੇ। ਦੱਸ ਦੇਈਏ ਕਿ ਜੋਧਪੁਰ ਅਦਾਲਤ ਤੋਂ ਸਲਮਾਨ ਖਾਨ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਮਿਲ ਗਈ ਹੈ।

ਅਸਲ 'ਚ ਜ਼ਮਾਨਤ ਸਮੇਂ ਸਲਮਾਨ ਨੂੰ ਇਹ ਹੁਕਮ ਦਿੱਤੇ ਗਏ ਸਨ ਕਿ ਉਹ ਅਜੇ ਭਾਰਤ ਤੋਂ ਬਾਹਰ ਬਿਨਾਂ ਆਗਿਆ ਲਏ ਨਹੀਂ ਜਾ ਸਕਦੇ, ਸੋ ਜਦੋਂ ਵੀ ਭਾਰਤ ਤੋਂ ਬਾਹਰ ਜਾਣਾ ਉਦੋਂ ਅਦਾਲਤ ਤੋਂ ਮਨਜ਼ੂਰੀ ਲੈ ਕੇ ਹੀ ਜਾਣਾ ਹੋਵੇਗਾ। ਇਸ ਲਈ ਸਲਮਾਨ ਵਿਦੇਸ਼ ਯਾਤਰਾ ਲਈ ਇਜਜ਼ਾਤ ਲੈਣ ਲਈ ਕੋਰਟ 'ਚ ਪਹੁੰਚੇ ਸਨ।
Punjabi Bollywood Tadka
ਦੱਸਣਯੋਗ ਹੈ ਕਿ 1998 'ਚ ਜੋਧਪੁਰ 'ਚ ਆਪਣੀ ਫਿਲਮ 'ਹਮ ਸਾਥ ਸਾਥ ਹੈ' ਦੀ ਸ਼ੂਟਿੰਗ ਦੌਰਾਨ ਸਲਮਾਨ ਖਾਨ 'ਤੇ ਤਿੰਨ ਵੱਖ-ਵੱਖ ਥਾਵਾਂ 'ਤੇ ਹਿਰਨ ਦਾ ਸ਼ਿਕਾਰ ਕਰਨ ਦੇ ਦੋਸ਼ ਲੱਗੇ। ਉਨ੍ਹਾਂ ਦੀ ਗ੍ਰਿਫਤਾਰੀ ਵੀ ਹੋਈ ਤੇ ਸਲਮਾਨ ਦੇ ਕਮਰੇ 'ਚੋਂ ਪੁਲਸ ਨੇ ਇਕ ਪਿਸਤੌਲ ਤੇ ਰਾਈਫਲ ਬਰਾਮਦ ਕੀਤੀ।ਉਨ੍ਹਾਂ ਦੇ ਹਥਿਆਰ ਲਾਇਸੰਸ 'ਚ ਵੀ ਖਾਮੀਆਂ ਦੇਖੀਆਂ ਗਈਆਂ ਸਨ। ਇਸ ਤੋਂ ਬਾਅਦ ਸਲਮਾਨ ਖਿਲਾਫ ਆਮਰਜ਼ ਐਕਟ 'ਚ ਵੀ ਅਲੱਗ ਤੋਂ ਮਾਮਲਾ ਦਰਜ ਕੀਤਾ ਗਿਆ।ਮੁੱਖ ਨਿਆਇਕ ਮਜਿਸਟਰੇਟ ਦੇਵ ਕੁਮਾਰ ਖੱਤਰੀ ਨੇ ਸਲਮਾਨ ਖਾਨ ਦੋਸ਼ੀ ਕਰਾਰ ਕੀਤਾ ਤੇ ਸੈਫ, ਸੋਨਾਲੀ, ਤੱਬੂ ਨੀਲਿਮਾ ਤੇ ਦੁਸ਼ਅੰਤ ਸਿੰਘ ਨੂੰ ਬਰੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸਲਮਾਨ ਖਾਨ ਨੂੰ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ 5 ਸਾਲ ਦੀ ਜ਼ੇਲ ਹੋਈ ਸੀ, ਜਿਸ ਤੋਂ ਬਾਅਦ ਸੈਸ਼ਨ ਕੋਰਟ ਨੇ 50 ਹਜ਼ਾਰ ਦੇ ਮੁਚਲਕੇ ਤੇ ਦੋ ਸ਼ਰਤਾਂ 'ਤੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ। ਸਲਮਾਨ ਖਾਨ ਨੂੰ 7 ਮਈ ਨੂੰ ਕੋਰਟ 'ਚ ਪੇਸ਼ ਹੋਣਾ ਪਵੇਗਾ ਤੇ ਦੇਸ਼ ਛੱਡਣ ਤੋਂ ਪਹਿਲਾਂ ਕੋਰਟ ਤੋਂ ਅਗਿਆ ਲੈਣੀ ਹੋਵੇਗੀ। ਫਿਲਹਾਲ ਕੋਰਟ ਨੇ ਸਲਮਾਨ ਖਾਨ ਦੀ ਸਜ਼ਾ ਸਸਪੈਂਡ ਕਰ ਦਿੱਤੀ ਹੈ।


Tags: Rajasthan High CourtSalman KhanBlack Buck CaseSaif Ali KhanNeelamTabuSonali BendreDushyant SinghSooraj BarjatyaHum Saath Saath Hain

Edited By

Sunita

Sunita is News Editor at Jagbani.