ਮੁੰਬਈ(ਬਿਊਰੋ)- ਬਾਲੀਵੁੱਡ ਦੇ ਦਬੰਗ ਯਾਨਿ ਸਲਮਾਨ ਖਾਨ ਆਪਣੀ ਆਉਣ ਵਾਲੀ ਨਵੀਂ ਫਿਲਮ ‘ਦਬੰਗ 3’ ਵਿਚ ਧੂਮ ਮਚਾਉਣ ਲਈ ਖੂਬ ਮਿਹਨਤ ਕਰ ਰਹੇ ਹਨ। ਹਾਲ ਹੀ ’ਚ ਸਲਮਾਨ ਖਾਨ ਨੇ ਆਪਣੇ ਇੰਸਟਾਗ੍ਰਾਮ ’ਤੇ ਆਪਣੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਨੂੰ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਨਾਲ ਬਾਲੀਵੁੱਡ ਦੀ ਬਹੁਤ ਹੀ ਖੂਬਸੂਰਤ ਅਦਾਕਾਰਾ ਪ੍ਰਿਟੀ ਜ਼ਿੰਟਾ ਨਜ਼ਰ ਆ ਰਹੀ ਹੈ। ਜੋ ਕਿ ਵਿਦੇਸ਼ੀ ਪੁਲਸ ਅਫਸਰ ਦੀ ਲੁੱਕ ‘ਚ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ।
ਦੋਵਾਂ ਦੀ ਵੀਡੀਓ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦੇਸੀ ਤੇ ਵਿਦੇਸ਼ੀ ਪੁਲਸ ਵਾਲੀ ਜੋੜੀ ਦੇ ਇਸ ਵੀਡੀਓ ਨੂੰ ਇੰਸਟਾਗ੍ਰਾਮ ’ਤੇ ਇਕ ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਿਆ ਹੈ। ਜੇਕਰ ਫਿਲਮ ਦੀ ਗੱਲ ਕਰੀਏ ਤਾਂ ‘ਦਬੰਗ 3’ ਨੂੰ ਲੈ ਕੇ ਦਰਸ਼ਕਾਂ ‘ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਰੋਮਾਂਸ, ਕਾਮੇਡੀ ਤੇ ਐਕਸ਼ਨ ਦੇ ਫੁਲ ਡੋਜ਼ ਨਾਲ ਭਰੀ ਇਹ ਫਿਲਮ 20 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।