FacebookTwitterg+Mail

ਫੈਨਜ਼ ਵੱਲੋਂ ਖੂਬ ਪਸੰਦ ਕੀਤੀ ਜਾ ਰਹੀ ਹੈ ਕਪਿਲ ਸ਼ਰਮਾ ਤੇ ਸੁਨੀਲ ਗਰੋਵਰ ਦੀ ਇਹ ਤਸਵੀਰ

salman khan kapil sharma sunil grover
22 December, 2019 02:31:43 PM

ਮੁੰਬਈ(ਬਿਊਰੋ)- ਕਾਮੇਡੀਅਨ ਕਪਿਲ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ’ਤੇ ਬਹੁਤ ਹੀ ਖਾਸ ਤਸਵੀਰਾ ਪੋਸਟ ਕੀਤੀ ਹੈ। ਇਸ ਤਸਵੀਰ ਵਿਚ ਦਬੰਗ ਖਾਨ ਯਾਨੀ ਕਿ ਸਲਮਾਨ ਖਾਨ ਨਜ਼ਰ ਆ ਰਹੇ ਹਨ ਪਰ ਇਸ ਤਸਵੀਰ  ਵਿਚ ਉਨ੍ਹਾਂ ਨਾਲ ਇਕ ਹੋਰ ਖਾਸ ਸ਼ਖਸ ਸੁਨੀਲ ਗਰੋਵਰ ਵੀ ਨਜ਼ਰ ਆ ਰਹੇ ਹਨ। ਜੀ ਹਾਂ ਲੰਬੇ ਸਮੇਂ ਤੋਂ ਬਾਅਦ ਇਹ ਦੋਵੇਂ ਇਕੱਠੇ ਨਜ਼ਰ ਆਏ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕਪਿਲ ਸ਼ਰਮਾ ਨੇ ਲਿਖਿਆ,‘ਬਰਦਰਸ ਨਾਈਟ... ਹੈੱਪੀ ਬਰਥਡੇਅ ਸੋਹੇਲ ਖਾਨ।’’ ਇਸ ਤਸਵੀਰ ਨੂੰ ਉਨ੍ਹਾਂ ਨੇ ਸੁਨੀਲ ਗਰੋਵਰ ਨੂੰ ਵੀ ਟੈਗ ਕੀਤਾ ਹੈ। ਇਸ ਤਸਵੀਰ ਨੂੰ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹੁਣ ਤੱਕ ਇਸ ਤਸਵੀਰ ਨੂੰ 1 ਮਿਲੀਅਨ ਤੋਂ ਜ਼ਿਆਦਾ ਲਾਈਕਸ ਮਿਲ ਚੁੱਕੇ ਹਨ।


ਜੇਕਰ ਗੱਲ ਕਰੀਏ ਕਪਿਲ ਸ਼ਰਮਾ ਤੇ ਸੁਨੀਲ ਗਰੋਵਰ ਦੇ ਰਿਸ਼ਤਿਆਂ ਦੀ ਤਾਂ ਪਿਛਲੇ ਸਾਲ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਨੋਕ-ਝੋਕ ਹੋ ਗਈ ਸੀ। ਜਿਸ ਦੇ ਚਲਦਿਆਂ ਸੁਨੀਲ ਗਰੋਵਰ ਨੇ ਕਪਿਲ ਦੇ ਸ਼ੋਅ ਨੂੰ ਛੱਡ ਦਿੱਤਾ ਸੀ। 


Tags: Salman KhanKapil SharmaSunil GroverInstagramBollywood Celebrity News in Punjabiਬਾਲੀਵੁੱਡ ਸਮਾਚਾਰ

About The Author

manju bala

manju bala is content editor at Punjab Kesari