ਮੁੰਬਈ(ਬਿਊਰੋ)— ਬਾਲੀਵੁੱਡ ਅਭਿਨੇਤਾ ਸੰਜੇ ਦੱਤ ਦੀ ਬਾਇਓਪਿਕ 'ਤੇ ਬਣ ਰਹੀ ਫਿਲਮ 'ਸੰਜੂ' ਦੀ ਰਿਲੀਜ਼ਿੰਗ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਹਾਲ ਹੀ 'ਚ ਫਿਲਮ ਦਾ ਨਵਾਂ ਪੋਸਟਰ ਰਿਲੀਜ਼ ਹੋਇਆ ਹੈ ਜਿਸ 'ਚ ਪਿਤਾ ਅਤੇ ਬੇਟੇ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਸੰਜੇ ਦੱਤ ਅਤੇ ਸੁਨੀਲ ਦੱਤ ਦੇ ਰਿਸ਼ਤੇ ਦੀਆਂ ਯਾਦਾਂ ਜਾਦੂ ਕੀ ਝੱਪੀ ਵਾਲੇ ਇਸ ਪੋਸਟਰ 'ਚ ਤਾਜ਼ਾ ਹੋ ਰਹੀਆਂ ਹਨ। ਫਾਕਸ ਸਟਾਰ ਨੇ ਆਪਣੇ ਅਧਿਕਾਰਕ ਟਵਿਟਰ ਅਕਾਊਂਟ 'ਤੇ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ, ''ਸੰਜੂ ਸਭ ਉਮਰ ਦੇ ਲੋਕਾਂ ਲਈ ਇਕ ਪਿਤਾ ਅਤੇ ਬੇਟੇ ਦੀ ਕਹਾਣੀ ਹੈ। ਫਾਦਰਜ਼ ਡੇਅ ਮੌਕੇ ਅਸੀਂ ਲਿਆ ਰਹੇ ਹਾਂ ਜਾਦੂ ਦੀ ਝੱਪੀ...''।
ਦੱਸਣਯੋਗ ਹੈ ਕਿ 'ਸੰਜੂ' ਦਾ ਨਿਰਦੇਸ਼ਨ ਰਾਜਕੁਮਾਰ ਹਿਰਾਨੀ ਨੇ ਕੀਤਾ ਹੈ। ਇਸ ਫਿਲਮ 'ਚ ਰਣਬੀਰ ਕਪੂਰ ਤੋਂ ਇਲਾਵਾ ਦੀਆ ਮਿਰਜ਼ਾ, ਅਨੁਸ਼ਕਾ ਸ਼ਰਮਾ, ਸੋਨਮ ਕਪੂਰ, ਵਿੱਕੀ ਕੌਸ਼ਲ ਅਤੇ ਪਰੇਸ਼ ਰਾਵਲ ਵਰਗੇ ਕਲਾਕਾਰ ਅਹਿਮ ਭੂਮਿਕਾ 'ਚ ਹਨ। ਫਿਲਮ 'ਚ ਸੰਜੇ ਦੱਤ ਦੀ ਪਤਨੀ ਦਾ ਕਿਰਦਾਰ ਦੀਆ ਮਿਰਜ਼ਾ ਨਿਭਾਅ ਰਹੀ ਹੈ, ਜਦਕਿ ਉਸਦੀ ਮਾਂ ਨਰਗਿਸ ਦੇ ਕਿਰਦਾਰ 'ਚ ਮਨੀਸ਼ਾ ਕੋਇਰਾਲਾ ਨਜ਼ਰ ਆਵੇਗੀ। ਇਹ ਫਿਲਮ 29 ਜੂਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।