FacebookTwitterg+Mail

Box Office : 300 ਕਰੋੜ ਦੇ ਕਲੱਬ 'ਚ ਸ਼ਾਮਿਲ ਹੋਣ ਵਾਲੀ 7ਵੀਂ ਫਿਲਮ ਬਣੀ 'ਸੰਜੂ'

sanju
15 July, 2018 05:09:11 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਾ ਸੰਜੇ ਦੱਤ ਦੇ ਜੀਵਨ 'ਤੇ ਆਧਾਰਿਤ ਫਿਲਮ 'ਸੰਜੂ' ਬਾਕਸ ਆਫਿਸ 'ਤੇ ਬਲਾਕਬਸਟਰ ਸਾਬਤ ਹੋ ਚੁੱਕੀ ਹੈ। ਇਸ ਫਿਲਮ ਨੂੰ ਅੱਜ ਵੀ ਸਿਨੇਮਾਘਰਾਂ 'ਚ ਪ੍ਰਸ਼ੰਸਕਾਂ ਵਲੋਂ ਹੁੰਗਾਰਾ ਮਿਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਭਾਰਤੀ ਬਾਕਸ ਆਫਿਸ 'ਤੇ 16 ਦਿਨਾਂ 'ਚ 300 ਕਰੋੜ ਦਾ ਕਾਰੋਬਾਰ ਕਰ ਲਿਆ ਹੈ।ਟਰੇਡ ਐਨਾਲਿਸਟ ਤਰਣ ਆਦਰਸ਼ ਦੇ ਟਵੀਟ ਮੁਤਾਬਕ ਇਹ 300 ਕਰੋੜ ਦੇ ਕਲੱਬ 'ਚ ਸ਼ਾਮਿਲ ਹੋਣ ਵਾਲੀ 7ਵੀਂ ਫਿਲਮ ਹੈ।ਰਣਬੀਰ ਦੀ ਇਸ ਫਿਲਮ ਨੂੰ ਭਾਰਤ 'ਚ 4,000 ਸਕ੍ਰੀਨਜ਼ ਅਤੇ ਵਿਦੇਸ਼ਾਂ 'ਚ 1,300 ਤੋਂ ਜ਼ਿਆਦਾ ਸਕ੍ਰੀਨਜ਼ 'ਤੇ ਰਿਲੀਜ਼ ਕੀਤਾ ਗਿਆ ਹੈ।

ਜੇਕਰ ਬਾਲੀਵੁੱਡ ਦੀਆਂ ਸੱਤ 300 ਕਰੋੜੀ ਫਿਲਮਾਂ ਦੀ ਗੱਲ ਕਰੀਏ ਤਾਂ ਉਹ ਕੁਝ ਇਸ ਪ੍ਰਕਾਰ ਹਨ :

ਦੱਸਣਯੋਗ ਹੈ ਕਿ 'ਸੰਜੂ' ਦਾ ਨਿਰਦੇਸ਼ਨ ਰਾਜਕੁਮਾਰ ਹਿਰਾਨੀ ਨੇ ਕੀਤਾ ਹੈ। ਇਸ ਫਿਲਮ 'ਚ ਰਣਬੀਰ ਕਪੂਰ ਤੋਂ ਇਲਾਵਾ ਦੀਆ ਮਿਰਜ਼ਾ, ਅਨੁਸ਼ਕਾ ਸ਼ਰਮਾ, ਸੋਨਮ ਕਪੂਰ, ਵਿੱਕੀ ਕੌਸ਼ਲ ਅਤੇ ਪਰੇਸ਼ ਰਾਵਲ ਵਰਗੇ ਕਲਾਕਾਰ ਅਹਿਮ ਭੂਮਿਕਾ 'ਚ ਹਨ। ਫਿਲਮ 'ਚ ਸੰਜੇ ਦੱਤ ਦੀ ਪਤਨੀ ਦਾ ਕਿਰਦਾਰ ਦੀਆ ਮਿਰਜ਼ਾ ਨਿਭਾਅ ਰਹੀ ਹੈ, ਜਦਕਿ ਉਸਦੀ ਮਾਂ ਨਰਗਿਸ ਦੇ ਕਿਰਦਾਰ 'ਚ ਮਨੀਸ਼ਾ ਕੋਇਰਾਲਾ ਨਜ਼ਰ ਆ ਰਹੀ ਹੈ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 80 ਕਰੋੜ ਹੈ। ਇਸ ਤੋਂ ਇਲਾਵਾ ਹੁਣ ਇਹ ਉਮੀਦੇ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।


Tags: Ranbir Kapoor Dia Mirza Sanju Box Office Rajkumar Hirani Hindi Film

Edited By

Kapil Kumar

Kapil Kumar is News Editor at Jagbani.