ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ਅਤੇ ਅੰਮ੍ਰਿਤਾ ਸਿੰਘ ਦੀ ਬੇਟੀ ਸਾਰਾ ਅਲੀ ਖਾਨ ਜਲਦ ਹੀ ਫਿਲਮ 'ਕੇਦਾਰਨਾਥ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਹੈ। ਉੱਥੇ ਹੀ ਸਾਰਾ ਇਨ੍ਹੀਂ ਦਿਨੀਂ ਆਪਣੀ ਫਿੱਟਨੈੱਸ ਨੂੰ ਲੈ ਕੇ ਕਾਫੀ ਐਕਟਿਵ ਹੈ।
ਹਾਲ ਹੀ 'ਚ ਸਾਰਾ ਨੂੰ ਬਾਂਦ੍ਰਾ 'ਚ ਜਿਮ ਦੇ ਬਾਹਰ ਦੇਖਿਆ ਗਿਆ। ਦਰਸਅਲ, ਇਹ ਤਸਵੀਰਾਂ ਉਦੋਂ ਕਲਿਕ ਕੀਤੀਆਂ ਗਈਆਂ ਹਨ ਜਦੋਂ ਸਾਰਾ ਜਿਮ ਕਰਨ ਤੋਂ ਬਾਅਦ ਘਰ ਵਾਪਸ ਆ ਰਹੀ ਸੀ। ਇਸ ਦੌਰਾਨ ਸਾਰਾ ਗ੍ਰੇਅ ਕਲਰ ਦੇ ਟੌਪ ਅਤੇ ਸ਼ਾਰਟਸ 'ਚ ਕਾਫੀ ਹੌਟ ਲੱਗ ਰਹੀ ਸੀ। ਅਜਿਹਾ ਪਹਿਲੀ ਵਾਰ ਨਹੀਂ ਹੈ। ਇਸ ਤੋਂ ਪਹਿਲਾਂ ਵੀ ਸਾਰਾ ਨੂੰ ਕਈ ਵਾਰ ਜਿਮ ਦੇ ਬਾਹਰ ਦੇਖਿਆ ਜਾ ਚੁੱਕਿਆ ਹੈ।
ਦੱਸਣਯੋਗ ਹੈ ਕਿ ਸਾਰਾ ਅਲੀ ਖਾਨ ਇਨ੍ਹੀਂ ਦਿਨੀਂ ਆਪਣੀ ਅਗਲੀ ਫਿਲਮ 'ਸਿੰਬਾ' ਦੀ ਸ਼ੂਟਿੰਗ 'ਚ ਬਿਜ਼ੀ ਹੈ। ਫਿਲਮ 'ਚ ਲੀਡ ਅਭਿਨੇਤਾ ਦੇ ਤੌਰ 'ਤੇ ਰਣਵੀਰ ਸਿੰਘ ਅਹਿਮ ਭੂਮਿਕਾ 'ਚ ਹੈ। ਫਿਲਮ ਦਾ ਨਿਰਦੇਸ਼ਨ ਰੋਹਿਤ ਸ਼ੈੱਟੀ ਕਰ ਰਿਹਾ ਹੈ, ਜਦਕਿ ਕਰਨ ਜੌਹਰ ਫਿਲਮ ਦਾ ਨਿਰਮਾਣ ਕਰ ਰਿਹਾ ਹੈ। ਇਹ ਫਿਲਮ 28 ਦਸੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ।