ਜਲੰਧਰ— ਅਗਾਮੀ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ 'ਸਾਬ੍ਹ ਬਹਾਦਰ' ਦਾ ਪਹਿਲਾ ਗੀਤ 'ਸਰਗੀ' ਰਿਲੀਜ਼ ਹੋ ਗਿਆ ਹੈ। ਗੀਤ ਨੂੰ ਐਮੀ ਵਿਰਕ ਨੇ ਆਵਾਜ਼ ਦਿੱਤੀ ਹੈ, ਜਿਸ ਦੇ ਬੋਲ ਵੀਤ ਬਲਜੀਤ ਨੇ ਲਿਖੇ ਹਨ, ਜਦਕਿ ਗੀਤ ਨੂੰ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ।
'ਸਰਗੀ' ਗੀਤ 'ਚ ਐਮੀ ਵਿਰਕ ਤੇ ਨਿਮਰਤ ਖਹਿਰਾ ਦੀ ਰੋਮਾਂਟਿਕ ਕੈਮਿਸਟਰੀ ਨਜ਼ਰ ਆ ਰਹੀ ਹੈ। 'ਸਾਬ੍ਹ ਬਹਾਦਰ' ਨਿਮਰਤ ਖਹਿਰਾ ਦੀ ਦੂਜੀ ਪੰਜਾਬੀ ਫਿਲਮ ਹੈ। ਫਿਲਮ ਦਾ ਨਿਰਦੇਸ਼ਨ ਅਮਿਤ ਰਾਜ ਚੱਢਾ ਨੇ ਕੀਤਾ ਹੈ। ਫਿਲਮ 'ਚ ਐਮੀ ਵਿਰਕ ਤੇ ਨਿਮਰਤ ਖਹਿਰਾ ਤੋਂ ਇਲਾਵਾ ਜਸਵਿੰਦਰ ਭੱਲਾ, ਪ੍ਰੀਤ ਕਮਲ, ਰਾਣਾ ਰਣਬੀਰ, ਸੀਮਾ ਕੌਸ਼ਲ ਤੇ ਹੋਬੀ ਧਾਲੀਵਾਲ ਵੀ ਅਦਾਕਾਰੀ ਦੇ ਜੌਹਰ ਦਿਖਾਉਂਦੇ ਨਜ਼ਰ ਆਉਣਗੇ, ਜਿਹੜੀ 26 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।