ਜਲੰਧਰ (ਬਿਊਰੋ) — ਬੀਤੇ ਦਿਨੀਂ ਸੂਫੀ ਗਾਇਕ ਸਤਿੰਦਰ ਸਰਤਾਜ ਆਪਣੇ ਹਾਲ ਹੀ 'ਚ ਰਿਲੀਜ਼ ਹੋਏ ਧਾਰਮਿਕ ਗੀਤ 'ਜ਼ਫਰਨਾਮਾ' ਨੂੰ ਲੈ ਕੇ ਕਾਫੀ ਸੁਰਖੀਆਂ ਵਿਚ ਸਨ। ਸਤਿੰਦਰ ਸਰਤਾਜ 'ਤੇ ਆਪਣੀ ਗੀਤ 'ਜ਼ਫਰਨਾਮਾ' ਵਿਚ ਗੁਰਬਾਣੀ ਦਾ ਅਸ਼ੁੱਧ ਉਚਾਰਨ ਕਰਨ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਪੁੱਜਾ ਸੀ, ਜਿਸ ਦੀ ਤਫਤੀਸ਼ ਕਰਦਿਆਂ ਇਹ ਪਾਇਆ ਗਿਆ ਹੈ ਕਿ ਸਤਿੰਦਰ ਸਰਤਾਜ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਰਚਿਤ 'ਜ਼ਫਰਨਾਮਾ' ਉਚਾਰਨ ਸ਼ੁੱਧ ਕੀਤਾ ਹੈ। ਉਨ੍ਹਾਂ 'ਤੇ ਇਲਜ਼ਾਮ ਵੀ ਹਟਾਏ ਜਾਂਦੇ ਹਨ। ਇਸ ਸਬੰਧੀ ਜਾਣਕਾਰੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਤਿੰਦਰ ਸਰਤਾਜ ਵਿਰੁੱਧ ਮਿਲੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਪੜਤਾਲ ਕੀਤੀ ਗਈ ਅਤੇ ਕੁਝ ਵਿਦਵਾਨਾਂ ਦੀ ਰਾਏ ਨਾਲ ਇਹ ਸਿੱਟਾ ਕੱਢਿਆ ਗਿਆ ਹੈ ਕਿ ਸਰਤਾਜ ਨੇ ਆਪਣੇ ਗੀਤ 'ਜ਼ਫਰਨਾਮਾ' ਵਿਚ ਸ਼ੁੱਧ ਅਚਾਰਨ ਕੀਤਾ ਹੈ। ਉਨ੍ਹਾਂ ਨੂੰ ਇਸ ਮਾਮਲੇ ਵਿਚ ਕਲੀਨ ਚਿੱਟ ਦਿੱਤੀ ਜਾਂਦੀ ਹੈ।