ਜਲੰਧਰ(ਬਿਊਰੋ)- ਤਾਲਾਬੰਦੀ ਦੌਰਾਨ ਸਭ ਤੋਂ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਦਿਹਾੜੀਦਾਰ ਮਜ਼ਦੂਰਾਂ ਅਤੇ ਕਾਮਿਆਂ ਨੂੰ ਕਰਨਾ ਪਿਆ ਹੈ । ਜਿਨ੍ਹਾਂ ਨੂੰ ਤਾਲਾਬੰਦੀ ਦੌਰਾਨ ਦੋ ਸਮੇਂ ਦੀ ਰੋਟੀ ਦਾ ਜੁਗਾੜ ਕਰਨਾ ਵੀ ਮੁਸ਼ਕਲ ਹੋ ਗਿਆ ਸੀ ਪਰ ਅਜਿਹੇ ‘ਚ ਕਈ ਧਾਰਮਿਕ ਜੱਥੇਬੰਦੀਆਂ ਨੇ ਅੱਗੇ ਆ ਕੇ ਇਨਸਾਨੀਅਤ ਦੀ ਖੂਬ ਸੇਵਾ ਕੀਤੀ । ਇਸ ਦੇ ਨਾਲ ਹੀ ਕਈ ਸਿਤਾਰੇ ਵੀ ਇਨ੍ਹਾਂ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਜਿਸ ‘ਚ ਅਕਸ਼ੈ ਕੁਮਾਰ, ਸੋਨੂੰ ਸੂਦ, ਸੁਨੰਦਾ ਸ਼ਰਮਾ, ਐਮੀ ਵਿਰਕ, ਹੌਬੀ ਧਾਲੀਵਾਲ ਸਮੇਤ ਕਈ ਸਿਤਾਰੇ ਸ਼ਾਮਿਲ ਹਨ । ਗਾਇਕਾ ਸਤਵਿੰਦਰ ਬਿੱਟੀ ਵੀ ਇਨ੍ਹੀਂ ਦਿਨੀਂ ਜ਼ਰੂਰਤਮੰਦਾਂ ਦੀ ਮਦਦ ਲਈ ਲੱਗੀ ਹੋਈ ਹੈ।
ਜਿਸ ਦਾ ਉਨ੍ਹਾਂ ਨੇ ਇੱਕ ਵੀਡੀਓ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਤਵਿੰਦਰ ਬਿੱਟੀ ਜ਼ਰੂਰਤਮੰਦਾਂ ਨੂੰ ਲੰਗਰ ਵੰਡਦੇ ਹੋਏ ਨਜ਼ਰ ਆ ਰਹੀ ਹੈ। ਗਾਇਕਾ ਦੇ ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੱਲੋਂ ਇਸ ਵੀਡੀਓ ਨੂੰ ਲਗਾਤਾਰ ਸ਼ੇਅਰ ਕਰ ਰਹੇ ਹਨ।