FacebookTwitterg+Mail

ਪਰਿਵਾਰ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਸਤਵਿੰਦਰ ਬੁੱਗਾ

satwinder bugga reached in gurdwara sri ber sahib
25 November, 2019 02:15:16 PM

ਜਲੰਧਰ (ਬਿਊਰੋ) - ਪੰਜਾਬੀ ਉੱਘੇ ਗਾਇਕ ਸਤਵਿੰਦਰ ਬੁੱਗਾ ਨੇ 90 ਦੇ ਦਹਾਕੇ 'ਚ ਕਈ ਹਿੱਟ ਗੀਤ ਦਿੱਤੇ ਅਤੇ ਉਨ੍ਹਾਂ ਦੇ ਗੀਤ ਅੱਜ ਵੀ ਸਰੋਤਿਆਂ ਦੀ ਪਹਿਲੀ ਪਸੰਦ ਬਣੇ ਹੋਏ ਹਨ। ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਨੂੰ ਅਕਸਰ ਸੋਸ਼ਲ ਮੀਡੀਆ 'ਤੇ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ।

ਬੀਤੇ ਦਿਨ ਸਤਵਿੰਦਰ ਬੁੱਗਾ ਸੁਲਤਾਨਪੁਰ ਲੋਧੀ 'ਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਨਾਲ ਨਜ਼ਰ ਆਏ, ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ।


ਦੱਸ ਦਈਏ ਕਿ ਸਤਵਿੰਦਰ ਬੁੱਗਾ ਨੇ ਗੁਰੂ ਸਾਹਿਬ ਦੀ ਹਜ਼ੂਰੀ 'ਚ ਮੱਥਾ ਟੇਕਿਆ ਅਤੇ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਅਨੰਦ ਮਾਣਿਆ। ਉਨ੍ਹਾਂ ਦੀਆਂ ਤਸਵੀਰਾਂ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੇ ਚਾਹੁਣ ਵਾਲੇ ਤਸਵੀਰਾਂ 'ਤੇ ਲਗਾਤਾਰ ਕੁਮੈਂਟਸ ਕਰ ਰਹੇ ਹਨ।


ਦੱਸਣਯੋਗ ਹੈ ਕਿ ਸਤਵਿੰਦਰ ਬੁੱਗਾ ਨੇ 'ਵਿੱਛੜਣ ਵਿੱਛੜਣ ਕਰਦੀ ਏਂ ਜਦੋਂ ਵਿੱਛੜੇਗੀਂ ਪਤਾ ਲੱਗ ਜਾਉਗਾ' ਨਾਲ ਸਰੋਤਿਆਂ 'ਚ ਆਪਣੀ ਮੌਜੂਦਗੀ ਦਰਜ ਕਰਵਾਈ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ 'ਇਸ਼ਕ ਇਸ਼ਕ', 'ਰੱਬ ਦੇ ਸਮਾਨ' ਵਰਗੇ ਕਈ ਹਿੱਟ ਗੀਤ ਪੰਜਾਬੀ ਮਾਂ ਬੋਲੀ ਦੀ ਝੋਲੀ ਪਾਏ ਹਨ।


Tags: Satwinder BuggaGurdwara Sri Ber SahibSultanpur LodhiInstagram PicturesPunjabi Singer

About The Author

sunita

sunita is content editor at Punjab Kesari