FacebookTwitterg+Mail

ਬਾਕਸ ਆਫਿਸ 'ਤੇ ਸਫਲ ਰਹੀ 'ਸੱਤਯਮੇਵ ਜਯਤੇ', ਜਾਣੋ ਕਲੈਕਸ਼ਨ

satyameva jayate
22 August, 2018 03:56:20 PM

ਮੁੰਬਈ (ਬਿਊਰੋ)— 72ਵੇਂ ਸੁਤੰਤਰਤਾ ਦਿਵਸ ਮੌਕੇ ਭਾਰਤੀ ਸਿਨੇਮਾਘਰਾਂ 'ਚ ਰਿਲੀਜ਼ ਹੋਈ ਫਿਲਮ 'ਸੱਤਯਮੇਵ ਜਯਤੇ' ਬਾਕਸ ਆਫਿਸ 'ਤੇ ਸਫਲ ਸਾਬਤ ਹੋ ਰਹੀ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਸ਼ਾਨਦਾਰ ਓਪਨਿੰਗ ਕਰਦੇ ਹੋਏ ਪਹਿਲੇ ਦਿਨ ਬੁੱਧਵਾਰ 20.52 ਕਰੋੜ, ਦੂਜੇ ਦਿਨ ਵੀਰਵਾਰ 7.92, ਤੀਜੇ ਦਿਨ ਸ਼ੁੱਕਰਵਾਰ 9.18 ਕਰੋੜ, ਚੌਥੇ ਦਿਨ ਸ਼ਨੀਵਾਰ 9.03 ਕਰੋੜ, 5ਵੇਂ ਦਿਨ ਐਤਵਾਰ 10.26 ਕਰੋੜ, 6ਵੇਂ ਦਿਨ ਸੋਮਵਾਰ 3.76 ਕਰੋੜ ਅਤੇ 7ਵੇਂ ਦਿਨ ਮੰਗਲਵਾਰ 3.79 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਨੇ ਕੁੱਲ ਮਿਲਾ ਕੇ 7 ਦਿਨਾਂ 'ਚ 64.46 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਕਮਾਈ ਦੇ ਅੰਕੜੇ ਫਿਲਮ ਦੇ ਅਧਿਕਾਰਕ ਟਵਿਟਰ ਅਕਾਊਂਟ 'ਤੇ ਸ਼ੇਅਰ ਕੀਤੇ ਗਏ ਹਨ।



ਦੱਸਣਯੋਗ ਹੈ ਕਿ ਨਿਰਦੇਸ਼ਕ ਮਿਲਾਪ ਜ਼ਾਵੇਰੀ ਵਲੋਂ 'ਸੱਤਯਮੇਵ ਜਯਤੇ' ਦਾ ਨਿਰਦੇਸ਼ਨ ਕੀਤਾ ਗਿਆ। ਫਿਲਮ ਦੀ ਸਟਾਰਕਾਸਟ ਦੀ ਗੱਲ ਕਰੀਏ ਤਾਂ ਜੌਨ ਅਬ੍ਰਾਹਮ, ਮਨੋਜ ਵਾਜਪਾਈ, ਆਇਸ਼ਾ ਸ਼ਰਮਾ, ਮਨੀਸ਼ਾ ਚੌਧਰੀ ਅਤੇ ਅੰਮ੍ਰਿਤਾ ਖਾਨਵਿਲਕਰ ਵਰਗੇ ਕਲਾਕਾਰ ਅਹਿਮ ਭੂਮਿਕਾ 'ਚ ਹਨ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 50 ਕਰੋੜ ਦੱਸਿਆ ਜਾ ਰਿਹਾ ਹੈ। ਇਹ ਫਿਲਮ ਭ੍ਰਿਸ਼ਟਾਚਾਰ ਵਰਗੇ ਗੰਭੀਰ ਮੁੱਦੇ 'ਤੇ ਆਧਾਰਿਤ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।


Tags: John Abraham Manoj Bajpayee Satyameva Jayate Milap Zaveri Box Office Bollywood Actor

Edited By

Kapil Kumar

Kapil Kumar is News Editor at Jagbani.