FacebookTwitterg+Mail

Box Office : 9 ਦਿਨਾਂ 'ਚ 75 ਕਰੋੜ ਤੋਂ ਪਾਰ ਪਹੁੰਚੀ 'ਸੱਤਯਮੇਵ ਜਯਤੇ'

satyameva jayate
24 August, 2018 06:58:29 PM

ਮੁੰਬਈ (ਬਿਊਰੋ)— ਜੌਨ ਅਬ੍ਰਾਹਮ ਸਟਾਰਰ ਫਿਲਮ 'ਸੱਤਯਮੇਵ ਜਯਤੇ' ਨੂੰ ਭਾਰਤੀ ਸਿਨੇਮਾਘਰਾਂ 'ਚ ਰਿਲੀਜ਼ ਹੋਏ 9 ਦਿਨ ਬੀਤ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਫਿਲਮ ਨੇ ਸ਼ਾਨਦਾਰ ਓਪਨਿੰਗ ਕਰਦੇ ਹੋਏ ਪਹਿਲੇ ਦਿਨ ਬੁੱਧਵਾਰ 20.52 ਕਰੋੜ, ਦੂਜੇ ਦਿਨ ਵੀਰਵਾਰ 7.92, ਤੀਜੇ ਦਿਨ ਸ਼ੁੱਕਰਵਾਰ 9.18 ਕਰੋੜ, ਚੌਥੇ ਦਿਨ ਸ਼ਨੀਵਾਰ 9.03 ਕਰੋੜ, 5ਵੇਂ ਦਿਨ ਐਤਵਾਰ 10.26 ਕਰੋੜ, 6ਵੇਂ ਦਿਨ ਸੋਮਵਾਰ 3.76 ਕਰੋੜ, 7ਵੇਂ ਦਿਨ ਮੰਗਲਵਾਰ 3.79 ਕਰੋੜ, 8ਵੇਂ ਦਿਨ ਬੁੱਧਵਾਰ 6.67 ਕਰੋੜ ਅਤੇ 9ਵੇਂ ਦਿਨ ਵੀਰਵਾਰ 3.96 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਨੇ ਕੁੱਲ ਮਿਲਾ ਕੇ 9 ਦਿਨਾਂ 'ਚ 75.09 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਕਮਾਈ ਦੇ ਅੰਕੜੇ ਫਿਲਮ ਦੇ ਅਧਿਕਾਰਕ ਟਵਿਟਰ ਅਕਾਊਂਟ 'ਤੇ ਸ਼ੇਅਰ ਕੀਤੇ ਗਏ ਹਨ।


ਦੱਸਣਯੋਗ ਹੈ ਕਿ ਨਿਰਦੇਸ਼ਕ ਮਿਲਾਪ ਜ਼ਾਵੇਰੀ ਵਲੋਂ 'ਸੱਤਯਮੇਵ ਜਯਤੇ' ਦਾ ਨਿਰਦੇਸ਼ਨ ਕੀਤਾ ਗਿਆ। ਫਿਲਮ ਦੀ ਸਟਾਰਕਾਸਟ ਦੀ ਗੱਲ ਕਰੀਏ ਤਾਂ ਜੌਨ ਅਬ੍ਰਾਹਮ, ਮਨੋਜ ਵਾਜਪਾਈ, ਆਇਸ਼ਾ ਸ਼ਰਮਾ, ਮਨੀਸ਼ਾ ਚੌਧਰੀ ਅਤੇ ਅੰਮ੍ਰਿਤਾ ਖਾਨਵਿਲਕਰ ਵਰਗੇ ਕਲਾਕਾਰ ਅਹਿਮ ਭੂਮਿਕਾ 'ਚ ਹਨ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 50 ਕਰੋੜ ਦੱਸਿਆ ਜਾ ਰਿਹਾ ਹੈ। ਇਹ ਫਿਲਮ ਭ੍ਰਿਸ਼ਟਾਚਾਰ ਵਰਗੇ ਗੰਭੀਰ ਮੁੱਦੇ 'ਤੇ ਆਧਾਰਿਤ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।


Tags: John Abraham Manoj Bajpayee Satyameva Jayate Milap Zaveri Box Office Bollywood Actor

Edited By

Kapil Kumar

Kapil Kumar is News Editor at Jagbani.