FacebookTwitterg+Mail

2 ਹਫਤਿਆਂ 'ਚ 'ਛੜਾ' ਦੀ ਕੁਲੈਕਸ਼ਨ ਇੰਨੇ ਕਰੋੜ

shadaa movie 14 days collection
05 July, 2019 01:35:25 PM

ਜਲੰਧਰ(ਬਿਊਰੋ) -  21 ਜੂਨ ਨੂੰ ਰਿਲੀਜ਼ ਹੋਈ ਪੰਜਾਬੀ ਫਿਲਮ 'ਛੜਾ' ਹਰ ਰੋਜ ਕਾਮਯਾਬੀ 'ਤੇ ਕਮਾਈ ਨੇ ਨਵੇਂ ਆਯਾਮ ਤੈਅ ਕਰ ਰਹੀ ਹੈ। ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਸਟਾਰਰ ਇਸ ਫਿਲਮ ਨੇ 2 ਹਫਤਿਆਂ 'ਚ 45 ਕਰੋੜ ਦੀ ਵਰਲਡਵਾਈਡ ਕੁਲੈਕਸ਼ਨ ਕੀਤੀ ਹੈ। ਇਸ ਸਾਲ ਦੀ ਸਭ ਤੋਂ ਵੱਧ ਕਮਾਈ ਵਾਲੀ ਇਸ ਫਿਲਮ ਨੇ ਪੰਜਾਬੀ ਫਿਲਮ ਜਗਤ 'ਚ ਨਵੀਂ ਚਰਚਾ ਛੇੜੀ ਹੈ। 'ਛੜਾ' ਫਿਲਮ ਦੀ ਇਸ ਕਾਮਯਾਬੀ ਪਿੱਛੇ ਫਿਲਮ ਦੇ ਨਿਰਮਾਤਾ ਤੇ ਨਿਰਦੇਸ਼ਕ ਦੀ ਮਿਹਨਤ ਅਤੇ ਵੱਡੀ ਪੱਧਰ 'ਤੇ ਕੀਤੀ ਗਈ ਇਸ ਫਿਲਮ ਦੀ ਰਿਲੀਜ਼ਿੰਗ ਨੇ ਮਹੱਤਵਪੂਰਣ ਭੂਮਿਕਾ ਨਿਭਾਈ ਹੈ।

Punjabi Bollywood Tadka
ਜੇਕਰ ਫਿਲਮ ਦੀ ਗੱਲ ਕੀਤੀ ਜਾਵੇ ਤਾਂ ਇਹ ਫਿਲਮ 'ਬਰੈਟ ਫਿਲਮਜ਼' ਤੇ 'ਏ ਐਂਡ ਏ ਐਡਵਾਈਜ਼ਰ' ਦੀ ਸਾਂਝੀ ਪੇਸਕਸ਼ ਹੈ। ਜਗਦੀਪ ਸਿੱਧੂ ਨੇ ਇਸ ਫਿਲਮ ਨੂੰ ਲਿਖਿਆ ਤੇ ਡਾਇਰੈਕਟ ਕੀਤਾ ਹੈ। ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਤੋਂ ਇਲਾਵਾ ਇਸ ਫਿਲਮ 'ਚ ਜਗਜੀਤ ਸੰਧੂ, ਹਰਦੀਪ ਗਿੱਲ, ਅਨੀਤਾ ਦੇਵਗਨ, ਗੁਰਪ੍ਰੀਤ ਕੌਰ ਭੰਗੂ, ਪ੍ਰਿੰਸ ਕੰਵਲਜੀਤ, ਅਨੀਤਾ ਮੀਤ, ਰਵਿੰਦਰ ਮੰਡ, ਮਨਵੀਰ ਰਾਏ, ਰੁਪਿੰਦਰ ਰੂਪੀ, ਸੀਮਾ ਕੌਸ਼ਲ ਤੇ ਬਨਿੰਦਰ ਬੰਨੀ ਨੇ ਅਹਿਮ ਭੂਮਿਕਾ ਨਿਭਾਈ ਹੈ।ਅਤੁਲ ਭੱਲਾ, ਅਮਿਤ ਭੱਲਾ, ਅਨੁਰਾਗ ਸਿੰਘ, ਪਵਨ ਗਿੱਲ ਤੇ ਅਮਨ ਗਿੱਲ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ।


Tags: ShadaaPunjabi MovieBox Office Gross CollectionDiljit DosanjhNeeru BajwaShadaa Movie Collection WorldwidePollywood Update

About The Author

Lakhan

Lakhan is content editor at Punjab Kesari