FacebookTwitterg+Mail

3 ਜੂਨ ਨੂੰ ਰਿਲੀਜ਼ ਹੋਵੇਗਾ ਫਿਲਮ 'ਛੜਾ' ਦਾ ਅਗਲਾ ਗੀਤ 'ਟੌਮੀ'

shadaa movie new song tommy
02 June, 2019 12:28:39 PM

ਜਲੰਧਰ (ਬਿਊਰੋ) — 21 ਜੂਨ ਨੂੰ ਵੱਡੇ ਪੱਧਰ 'ਤੇ ਰਿਲੀਜ਼ ਹੋਣ ਜਾ ਰਹੀ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਸਟਾਰਰ ਪੰਜਾਬੀ ਫਿਲਮ 'ਛੜਾ' ਹਰ ਪਾਸੇ ਚਰਚਾ 'ਚ ਹੈ। ਫਿਲਮ ਦੇ ਟਰੇਲਰ ਤੇ ਹੁਣ ਤੱਕ ਰਿਲੀਜ਼ ਹੋਏ ਗੀਤਾਂ ਨੂੰ ਦਰਸ਼ਕਾਂ ਵੱਲੋਂ ਵਧੀਆ ਹੁੰਗਾਰਾ ਮਿਲ ਰਿਹਾ ਹੈ। ਫਿਲਮ ਦੀ ਟੀਮ ਵੱਲੋਂ ਅੱਜ ਫਿਲਮ ਦੇ ਤੀਸਰੇ ਗੀਤ ਦਾ 'ਟੌਮੀ' ਦਾ ਪੋਸਟਰ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਰਾਜ ਰਣਜੋਧ ਨੇ ਹੀ ਲਿਖਿਆ ਤੇ ਗਾਇਆ ਹੈ। ਜਦੋਂਕਿ ਮਿਊਜ਼ਿਕ ਜੇ. ਐਸ. ਐਲ. ਨੇ ਤਿਆਰ ਕੀਤਾ ਹੈ।

ਗੀਤ ਦੇ ਟਾਈਟਲ ਤੋਂ ਲੱਗਦਾ ਹੈ ਕਿ ਇਹ ਫਨੀ ਗੀਤ ਹੋ ਸਕਦਾ ਹੈ। ਇਸ ਗੀਤ ਦੀ ਖਾਸੀਅਤ ਇਹ ਹੈ ਕਿ ਇਸ 'ਚ ਦਿਲਜੀਤ ਦੋਸਾਂਝ ਦੇ ਨਾਲ ਸੋਨਮ ਬਾਜਵਾ ਨਜ਼ਰ ਆਵੇਗੀ। ਕੱਲ ਯਾਨੀਕਿ 3 ਜੂਨ ਨੂੰ ਸਵੇਰੇ 10 ਵਜੇ ਇਸ ਗੀਤ ਨੂੰ ਜ਼ੀ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾਵੇਗਾ।ਦੱਸਣਯੋਗ ਹੈ ਕਿ ਇਸ ਫਿਲਮ ਨੂੰ ਜਗਦੀਪ ਸਿੱਧੂ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਫਿਲਮ 'ਚ ਦਿਲਜੀਤ ਤੇ ਨੀਰੂ ਤੋਂ ਇਲਾਵਾ ਪੰਜਾਬੀ ਸਿਨੇਮਾ ਦੇ ਕਈ ਦਿੱਗਜ ਕਲਾਕਾਰੀ ਦੀ ਅਦਾਕਾਰੀ ਦੇਖਣ ਨੂੰ ਮਿਲੇਗੀ। 'ਏ ਐਂਡ ਏ ਐਡਵਾਈਜ਼ਰ' ਤੇ 'ਬਰੈਟ ਫਿਲਮਜ਼' ਵੱਲੋਂ ਪ੍ਰੋਡਿਊਸ ਕੀਤੀ ਇਸ ਫਿਲਮ ਨੂੰ ਅਤੁਲ ਭੱਲਾ, ਅਮਿਤ ਭੱਲਾ, ਅਨੁਰਾਗ ਸਿੰਘ, ਪਵਨ ਗਿੱਲ ਤੇ ਅਮਨ ਗਿੱਲ ਨੇ ਪ੍ਰੋਡਿਊਸ ਕੀਤਾ ਹੈ। 


Tags: ShadaaDiljit DosanjhNeeru BajwaSonam BajwaNew Song TommyPunjabi MovieMusic UpdateRaj RanjodhJSL

About The Author

Lakhan

Lakhan is content editor at Punjab Kesari