FacebookTwitterg+Mail

'ਮਹਿੰਦੀ' ਗੀਤ 'ਚ ਦਿਲਜੀਤ-ਨੀਰੂ ਦੀ ਨਜ਼ਰ ਆਈ ਖੂਬਸੂਰਤ ਕੈਮਿਸਟਰੀ (ਵੀਡੀਓ)

shadaa movie song mehendi
30 May, 2019 03:17:26 PM

ਜਲੰਧਰ (ਬਿਊਰੋ)— 21 ਜੂਨ ਨੂੰ ਵੱਡੇ ਪੱਧਰ 'ਤੇ ਰਿਲੀਜ਼ ਹੋਣ ਜਾ ਰਹੀ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਸਟਾਰਰ ਪੰਜਾਬੀ ਫਿਲਮ 'ਛੜਾ' ਦਰਸ਼ਕਾਂ ਵਲੋਂ ਬੇਸਬਰੀ ਨਾਲ ਉਡੀਕੀ ਜਾ ਰਹੀ ਹੈ। ਫਿਲਮ ਦੇ ਟਰੇਲਰ ਤੇ ਟਾਈਟਲ ਟਰੈਕ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਹਾਲ ਹੀ 'ਚ ਰਿਲੀਜ਼ ਹੋਇਆ ਇਸ ਫਿਲਮ ਦਾ ਗੀਤ 'ਮਹਿੰਦੀ' ਵੀ ਦਰਸ਼ਕਾਂ ਨੇ ਪਸੰਦ ਕੀਤਾ ਹੈ। ਇਸ ਡਿਊਟ ਗੀਤ ਨੂੰ ਦਿਲਜੀਤ ਦੋਸਾਂਝ ਤੇ ਸ਼ਿਪਰਾ ਗੋਇਲ ਨੇ ਆਵਾਜ਼ ਦਿੱਤੀ ਹੈ। ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਮਿਊਜ਼ਿਕ ਨਿਕ ਧੰਮੂ ਨੇ ਤਿਆਰ ਕੀਤਾ ਹੈ। ਰਿਲੀਜ਼ ਹੁੰਦਿਆਂ ਹੀ ਜਿਥੇ ਇਹ ਗੀਤ ਟਰੈਂਡ ਕਰ ਰਿਹਾ ਹੈ, ਉਥੇ ਯੂਟਿਊਬ 'ਤੇ ਇਸ ਗੀਤ ਨੂੰ ਹੁਣ ਤਕ 3.3 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਹੈ।

ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ 'ਤੇ ਫਿਲਮਾਏ ਇਸ ਰੋਮਾਂਟਿਕ ਗੀਤ 'ਚ ਦੋਵਾਂ ਦੀ ਖੂਬਸੂਰਤ ਕੈਮਿਸਟਰੀ ਵੀ ਦੇਖਣ ਨੂੰ ਮਿਲ ਰਹੀ ਹੈ। ਜੇਕਰ ਫਿਲਮ ਦੀ ਗੱਲ ਕਰੀਏ ਤਾਂ ਇਸ ਫਿਲਮ ਨੂੰ ਜਗਦੀਪ ਸਿੱਧੂ ਨੇ ਹੀ ਲਿਖਿਆ ਤੇ ਡਾਇਰੈਕਟ ਕੀਤਾ ਹੈ। ਦਿਲਜੀਤ ਤੇ ਨੀਰੂ ਬਾਜਵਾ ਦੀ ਜੋੜੀ ਤੋਂ ਇਲਾਵਾ ਇਸ ਫਿਲਮ 'ਚ ਜਗਜੀਤ ਸੰਧੂ, ਹਰਦੀਪ ਗਿੱਲ, ਅਨੀਤਾ ਦੇਵਗਨ, ਗੁਰਪ੍ਰੀਤ ਕੌਰ ਭੰਗੂ, ਪ੍ਰਿੰਸ ਕੇ. ਜੇ., ਅਨੀਤਾ ਮੀਤ, ਰਵਿੰਦਰ ਮੰਡ, ਮਨਵੀਰ ਰਾਏ, ਰੁਪਿੰਦਰ ਰੂਪੀ, ਸੀਮਾ ਕੌਸ਼ਲ ਤੇ ਬਨਿੰਦਰ ਬੰਨੀ ਨੇ ਅਹਿਮ ਭੂਮਿਕਾ ਨਿਭਾਈ ਹੈ। ਏ ਐਂਡ ਏ ਐਡਵਾਈਜ਼ਰ ਤੇ ਬਰੈਟ ਫਿਲਮਜ਼ ਦੀ ਇਸ ਸਾਂਝੀ ਪੇਸ਼ਕਸ਼ ਨੂੰ ਅਤੁਲ ਭੱਲਾ, ਅਮਿਤ ਭੱਲਾ, ਅਨੁਰਾਗ ਸਿੰਘ, ਅਮਨ ਗਿੱਲ ਤੇ ਪਵਨ ਗਿੱਲ ਨੇ ਪ੍ਰੋਡਿਊਸ ਕੀਤਾ ਹੈ।


Tags: ShadaaDiljit DosanjhNeeru BajwaShipra goyalHappy RaikotiNick DhammuJagdeep SidhuNew Punjabi Movie SongMehndi

Edited By

Lakhan

Lakhan is News Editor at Jagbani.