FacebookTwitterg+Mail

25 ਮਈ ਨੂੰ ਰਿਲੀਜ਼ ਹੋ ਰਿਹਾ ਹੈ ਦਿਲਜੀਤ ਦੀ 'ਛੜਾ' ਦਾ ਟਾਈਟਲ ਟਰੈਕ

shadaa title song
24 May, 2019 02:42:35 PM

ਜਲੰਧਰ (ਬਿਊਰੋ) : 21 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਸਟਾਰਰ ਪੰਜਾਬੀ ਫਿਲਮ 'ਛੜਾ' ਦਾ ਟਰੇਲਰ ਹਰ ਪਾਸੇ ਚਰਚਾ 'ਚ ਛਾਇਆ ਹੋਇਆ ਹੈ। ਟਰੇਲਰ ਨੂੰ ਯੂਟਿਊਬ 'ਤੇ 6 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਹੈ। ਫਿਲਮ ਦੇ ਟਰੇਲਰ ਨੂੰ ਮਿਲ ਰਹੇ ਹੁੰਗਾਰੇ ਤੋਂ ਬਾਅਦ ਟੀਮ ਹੁਣ ਫਿਲਮ ਦਾ ਟਾਈਟਲ ਟਰੈਕ 'ਛੜਾ' ਰਿਲੀਜ਼ ਕਰਨ ਜਾ ਰਹੀ ਹੈ। ਦਿਲਜੀਤ ਦੋਸਾਂਝ ਨੇ ਇਸ ਦੀ ਜਾਣਕਾਰੀ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ।


ਦੱਸ ਦਈਏ ਕਿ ਇਸ ਗੀਤ ਨੂੰ ਦਿਲਜੀਤ ਦੋਸਾਂਝ ਨੇ ਆਪਣੀ ਸੁਰੀਲੀ ਆਵਾਜ਼ 'ਚ ਗਾਇਆ ਹੈ। ਇਸ ਗੀਤ ਨੂੰ ਹੈਪੀ ਰਾਏਕੋਟੀ ਵੱਲੋਂ ਲਿਖਿਆ ਗਿਆ ਹੈ ਤੇ ਇਸ ਦਾ ਮਿਊਜ਼ਿਕ ਨਿੱਕ ਧੰਮੂ ਨੇ ਤਿਆਰ ਕੀਤਾ ਹੈ। ਇਸ ਗੀਤ 'ਚ ਦਿਲਜੀਤ ਨੇ ਛੜਿਆ ਦੀ ਗੱਲ ਕੀਤੀ ਹੈ। 'ਜ਼ੀ ਮਿਊਜ਼ਿਕ' ਦੇ ਯੂਟਿਊਬ ਚੈਨਲ 'ਤੇ ਇਸ ਗੀਤ ਨੂੰ ਰਿਲੀਜ਼ ਕੀਤਾ ਜਾਵੇਗਾ।ਦੱਸਣਯੋਗ ਹੈ ਕਿ 'ਏ ਐਂਡ ਏ ਐਡਵਾਈਜ਼ਰ' ਤੇ 'ਬਰੈਟ ਫਿਲਮਜ਼' ਦੀ ਇਸ ਸਾਂਝੀ ਪੇਸਕਸ਼ ਨੂੰ ਅਤੁਲ ਭੱਲਾ, ਅਮਿਤ ਭੱਲਾ, ਅਨੁਰਾਗ ਸਿੰਘ, ਅਮਨ ਗਿੱਲ ਤੇ ਪਵਨ ਗਿੱਲ ਨੇ ਪ੍ਰੋਡਿਊਸ ਕੀਤਾ ਹੈ।'ਛੜਾ' ਫਿਲਮ ਨੂੰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਹੈ ਤੇ ਜਗਦੀਪ ਸਿੱਧੂ ਨੇ ਹੀ ਇਸ ਫਿਲਮ ਦੀ ਸਟੋਰੀ, ਸਕ੍ਰੀਨਪਲੇਅ ਤੇ ਡਾਇਲਾਗਸ ਵੀ ਲਿਖੇ ਹਨ। ਇਸ ਫਿਲਮ 'ਚ ਜਗਜੀਤ ਸੰਧੂ, ਹਰਦੀਪ ਗਿੱਲ, ਅਨੀਤਾ ਦੇਵਗਨ, ਗੁਰਪ੍ਰੀਤ ਭੰਗੂ, ਪ੍ਰਿੰਸ ਕੰਵਲਜੀਤ ਸਿੰਘ, ਅਨੀਤਾ ਮੀਤ, ਰਵਿੰਦਰ ਮੰਡ, ਮਨਵੀਰ ਰਾਏ, ਰੁਪਿੰਦਰ ਰੂਪੀ, ਸੀਮਾ ਕੌਸ਼ਲ ਤੇ ਬਨਿੰਦਰ ਬੰਨੀ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ।
 


Tags: ShadaaDiljit DosanjhNeeru BajwaHappy RaikotiNikk DhamuZee MusicNew Punjabi MoviePunjabi Movie Song

Edited By

Lakhan

Lakhan is News Editor at Jagbani.