FacebookTwitterg+Mail

ਬਾਲੀਵੁੱਡ ਸਿਤਾਰਿਆਂ ਨੂੰ ਵੀ ਪਸੰਦ ਆਇਆ ਦਿਲਜੀਤ ਦੀ 'ਛੜਾ' ਦਾ ਟਰੇਲਰ

shadaa trailer like bollywood
21 May, 2019 03:45:21 PM

ਜਲੰਧਰ (ਬਿਊਰੋ) - ਅੱਜ ਸਵੇਰ ਤੋਂ ਹੀ ਜਦੋਂ ਦਾ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਫਿਲਮ 'ਛੜਾ' ਦਾ ਟਰੇਲਰ ਰਿਲੀਜ਼ ਹੋਇਆ ਹੈ ਉਦੋਂ ਤੋਂ ਹੀ ਇਹ ਟਰੇਲਰ ਖੂਬ ਚਰਚਾ ਬਟੋਰ ਰਿਹਾ ਹੈ। ਸੋਸ਼ਲ ਮੀਡੀਆ 'ਤੇ ਇਸ ਟਰੇਲਰ ਨੂੰ ਖੂਬ ਪਸੰਦ ਤੇ ਸ਼ੇਅਰ ਕੀਤਾ ਜਾ ਰਿਹਾ ਹੈ।ਫਿਲਮ ਦੇ ਟਰੇਲਰ ਨੂੰ ਜਿੱਥੇ ਦਰਸ਼ਕ ਵਰਗ ਸ਼ੇਅਰ ਕਰ ਰਿਹਾ ਹੈ ਉਥੇ ਬਾਲੀਵੁੱਡ ਸਟਾਰਸ ਵੀ ਇਸ ਫਿਲਮ ਦੇ ਟਰੇਲਰ ਨੂੰ ਕਾਫੀ ਪਸੰਦ ਕਰਦੇ ਹੋਏ ਟਵੀਟ ਕਰ ਰਹੇ ਹਨ । 

ਅਕਸ਼ੈ ਕੁਮਾਰ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਲਿਖਿਆ ਹੈ-


ਵਰੁਣ ਧਵਨ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਲਿਖਿਆ ਹੈ-


ਅਰਜੁਨ ਕਪੂਰ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਲਿਖਿਆ ਹੈ- 


ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਸਟਾਰਰ ਇਸ ਫਿਲਮ ਨੂੰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਹੈ। ਜਗਦੀਪ ਸਿੱਧੂ ਨੇ ਹੀ ਇਸ ਫਿਲਮ ਦੀ ਸਟੋਰੀ, ਸਕ੍ਰੀਨਪਲੇਅ ਤੇ ਡਾਇਲਾਗਸ ਵੀ ਲਿਖੇ ਹਨ। 'ਏ ਐਂਡ ਏ ਐਡਵਾਈਜ਼ਰ' ਤੇ 'ਬਰੈਟ ਫਿਲਮਜ਼' ਦੀ ਇਸ ਸਾਂਝੀ ਪੇਸਕਸ਼ ਨੂੰ ਅਤੁਲ ਭੱਲਾ, ਅਮਿਤ ਭੱਲਾ, ਅਨੁਰਾਗ ਸਿੰਘ, ਅਮਨ ਗਿੱਲ ਤੇ ਪਵਨ ਗਿੱਲ ਨੇ ਇਸ ਫਿਲਮ ਨੂੰ ਪ੍ਰੋਡਿਊਸ ਕੀਤਾ ਹੈ।ਇਸ ਫਿਲਮ 'ਚ ਜਗਜੀਤ ਸੰਧੂ, ਹਰਦੀਪ ਗਿੱਲ, ਅਨੀਤਾ ਦੇਵਗਨ, ਗੁਰਪ੍ਰੀਤ ਭੰਗੂ, ਪ੍ਰਿੰਸ ਕੰਵਲਜੀਤ ਸਿੰਘ, ਅਨੀਤਾ ਮੀਤ, ਰਵਿੰਦਰ ਮੰਡ, ਮਨਵੀਰ ਰਾਏ, ਰੁਪਿੰਦਰ ਰੂਪੀ, ਸੀਮਾ ਕੌਸ਼ਲ ਤੇ ਬਨਿੰਦਰ ਬੰਨੀ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। 21 ਜੂਨ ਨੂੰ ਇਹ ਫਿਲਮ ਵਰਲਡਵਾਈਡ ਰਿਲੀਜ਼ ਕੀਤੀ ਜਾਵੇਗੀ। 


Tags: ShadaaDiljit DosanjhAkshay KumarVarun DhawanArjun KapoorNeeru BajwaTweetPunjabi MovieA and A AdvisiorBRAT Films

Edited By

Lakhan

Lakhan is News Editor at Jagbani.