FacebookTwitterg+Mail

ਦਰਸ਼ਕਾਂ ਦੇ ਢਿੱਡੀ ਪੀੜਾਂ ਪਾਵੇਗਾ ਫਿਲਮ 'ਛੜਾ' ਦਾ ਟਰੇਲਰ (ਵੀਡੀਓ)

shadaa trailer out
21 May, 2019 01:09:22 PM

ਜਲੰਧਰ(ਬਿਊਰੋ)— 21 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਫਿਲਮ 'ਛੜਾ' ਫਿਲਮ ਦਾ ਟਰੇਲਰ ਰਿਲੀਜ਼ ਹੋ ਗਿਆ ਹੈ। ਟਰੇਲਰ 'ਚ ਨੀਰੂ ਬਾਜਵਾ ਤੇ ਦਿਲਜੀਤ ਦੋਸਾਂਝ ਦੀ ਨੋਕ-ਝੋਕ ਦੇਖਣ ਨੂੰ ਮਿਲ ਰਹੀ ਹੈ। ਫਿਲਮ ਦਾ ਟਰੇਲਰ ਕਾਮੇਡੀ ਨਾਲ ਭਰਪੂਰ ਹੈ, ਜਿਸ ਨੂੰ ਦੇਖ ਕੇ ਦਰਸ਼ਕ ਆਪਣਾ ਹਾਸਾ ਕੰਟਰੋਲ ਨਹੀਂ ਕਰ ਪਾਉਣਗੇ। ਇਸ 'ਚ ਨੌਜਵਾਨਾਂ ਵੱਲੋਂ ਵਿਆਹ ਨਾ ਕਰਵਾਉਣ ਦੇ ਫੈਸਲੇ ਨੂੰ ਬਹੁਤ ਹੀ ਸ਼ਾਨਦਾਰ ਤਰੀਕੇ ਦੇ ਨਾਲ ਪੇਸ਼ ਕੀਤਾ ਗਿਆ ਹੈ। ਤਿੰਨ ਮਿੰਟ ਬਾਈ ਸੈਕਿੰਡ ਦਾ ਇਹ ਟਰੇਲਰ 'ਚ ਇਕੱਲੇਪਣ, ਪਿਆਰ ਤੇ ਵਿਆਹ ਸਾਰੇ ਹੀ ਰੰਗ ਪੇਸ਼ ਕੀਤੇ ਗਏ ਨੇ।


ਕਾਮੇਡੀ ਤੇ ਰੋਮਾਂਸ ਨਾਲ ਭਰਪੂਰ ਇਸ ਫਿਲਮ 'ਚ ਲੀਡ ਰੋਲ 'ਚ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਹਿੱਟ ਜੋੜੀ ਨਜ਼ਰ ਆਵੇਗੀ। ਇਸ ਤੋਂ ਇਲਾਵਾ ਪੰਜਾਬੀ ਸਿਨੇਮਾ ਦੇ ਕਈ ਦਿੱਗਜ ਕਲਾਕਾਰ ਇਸ ਫਿਲਮ 'ਚ ਨਜ਼ਰ ਆਉਣਗੇ। ਇਸ ਫਿਲਮ ਨੂੰ ਜਗਦੀਪ ਸਿੱਧੂ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਅਤੁਲ ਭੱਲਾ, ਅਮਿਤ ਭੱਲਾ, ਅਨੁਰਾਗ ਸਿੰਘ, ਅਮਨ ਗਿੱਲ ਤੇ ਪਵਨ ਗਿੱਲ ਨੇ ਇਸ ਫਿਲਮ ਨੂੰ ਪ੍ਰੋਡਿਊਸ ਕੀਤਾ ਹੈ। ਏ. ਐਂਡ ਏ. ਐਡਵਾਈਜ਼ਰ ਤੇ ਬਰੈਟ ਫਿਲਮਜ਼ ਦੀ ਇਸ ਸਾਂਝੀ ਪੇਸ਼ਕਸ਼ ਨੂੰ ਵੱਡੇ ਪੱਧਰ 'ਤੇ ਰਿਲੀਜ਼ ਕੀਤਾ ਜਾਵੇਗਾ।


Tags: ShadaaTrailerDiljit DosanjhNeeru Bajwa Pollywood Khabarਪਾਲੀਵੁੱਡ ਸਮਾਚਾਰ

Edited By

Manju

Manju is News Editor at Jagbani.