ਮੁੰਬਈ (ਬਿਊਰੋ)— ਟੀ. ਵੀ. ਅਦਾਕਾਰਾ ਸ਼ਮਾ ਸਿਕੰਦਰ ਇਨ੍ਹੀਂ ਦਿਨੀਂ ਸਿਡਨੀ 'ਚ ਛੁੱਟੀਆਂ ਦਾ ਆਨੰਦ ਮਾਨ ਰਹੀ ਹੈ। ਹਾਲ ਹੀ 'ਚ ਉਸਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਹ ਆਪਣੇ ਪ੍ਰੇਮੀ ਨਾਲ ਬੀਚ 'ਤੇ ਮਸਤੀ ਕਰਦੀ ਨਜ਼ਰ ਆ ਰਹੀ ਹੈ।
ਕਈ ਸ਼ਾਰਟ ਫਿਲਮਾਂ 'ਚ ਹੌਟ ਸੀਨਜ਼ ਦੇ ਚੁੱਕੀ ਸ਼ਮਾ ਆਪਣੇ ਫੈਨਜ਼ ਨੂੰ ਖੁਸ਼ ਕਰਨ ਲਈ ਕਈ ਵਾਰ ਪਹਿਲਾਂ ਵੀ ਹੌਟ ਤਸਵੀਰਾਂ ਸ਼ੇਅਰ ਕਰ ਚੁੱਕੀ ਹੈ। ਫੈਨਜ਼ ਵਲੋਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ।
ਸ਼ਮਾ ਸਿਕੰਦਰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਸਦੇ ਇੰਸਟਾਗ੍ਰਾਮ 'ਤੇ ਕਰੀਬ 396,000 ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ 2,222 ਪੋਸਟਾਂ ਸ਼ੇਅਰ ਕਰ ਚੁੱਕੀ ਹੈ।