ਜਲੰਧਰ (ਬਿਊਰੋ) : ਪੰਜਾਬੀ ਮਾਡਲ ਤੇ ਅਦਾਕਾਰਾ ਸ਼ਹਿਨਾਜ਼ ਗਿੱਲ ਹਮੇਸ਼ਾ ਹੀ ਆਪਣੇ ਵਿਵਾਦਿਤ ਬਿਆਨਾਂ ਤੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਪਿਛਲੇ ਕੁਝ ਦਿਨਾਂ ਤੋਂ ਸ਼ਹਿਨਾਜ਼ ਗਿੱਲ ਤੇ ਹਿਮਾਂਸ਼ੀ ਖੁਰਾਣਾ ਆਪਸੀ ਵਿਵਾਦ ਨੂੰ ਲੈ ਕੇ ਕਾਫੀ ਲਾਈਮਲਾਈਟ 'ਚ ਰਹੀਆਂ। ਹਾਲ ਹੀ 'ਚ ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ 'ਤੇ ਕਿ ਵੀਡੀਓ ਸ਼ੇਅਰ ਕੀਤੀ ਹੈ, ਜੋ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜੀ ਹਾਂ, ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ 'ਚ ਉਹ ਆਪਣੀ ਦੋਸਤ ਨਾਲ ਆਲੋਚਕਾਂ ਨੂੰ 'ਸੱਚ' ਆਖਦੀ ਨਜ਼ਰ ਆ ਰਹੀ ਹੈ। ਦਰਅਸਲ ਕੁਝ ਦਿਨ ਪਹਿਲਾਂ ਹੀ ਦੀਪ ਜੰਡੂ ਅਤੇ ਕਰਨ ਔਜਲਾ ਦਾ ਗੀਤ 'ਸਨੇਕ' ਰਿਲੀਜ਼ ਹੋਇਆ ਹੈ। ਸ਼ਹਿਨਾਜ਼ ਗਿੱਲ ਨੇ ਇਸੇ ਗੀਤ 'ਤੇ ਆਪਣੇ ਆਲੋਚਕਾਂ ਨੂੰ ਜਵਾਬ ਦਿੰਦੇ ਹੋਏ ਵੀਡੀਓ ਪੋਸਟ ਕੀਤੀ ਹੈ, ਜਿਸ 'ਚ ਉਹ ਆਪਣੇ ਆਲੋਚਕਾਂ ਨੂੰ 'ਸੱਪ' ਆਖ ਰਹੀ ਹੈ।
ਦੱਸ ਦਈਏ ਕਿ ਸ਼ਹਿਨਾਜ਼ ਗਿੱਲ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਹਾਲਾਂਕਿ ਸ਼ਹਿਨਾਜ਼ ਗਿੱਲ ਦੇ ਪ੍ਰਸ਼ੰਸ਼ਕ ਉਸ ਦਾ ਸਮਰਥਨ ਵੀ ਕਰ ਰਹੇ ਹਨ। ਸ਼ਹਿਨਾਜ਼ ਗਿੱਲ ਜਲਦ ਗਿੱਪੀ ਗਰੇਵਾਲ ਅਤੇ ਜ਼ਰੀਨ ਖਾਨ ਦੀ ਆਉਣ ਵਾਲੀ ਫਿਲਮ 'ਡਾਕਾ' 'ਚ ਅਹਿਮ ਭੂਮਿਕਾ ਨਿਭਾਉਂਦੀ ਨਜ਼ਰ ਆਉਣ ਵਾਲੀ ਹੈ।