ਮੁੰਬਈ (ਬਿਊਰੋ) : ਬਾਲੀਵੁੱਡ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਰਾਮ ਨੌਮੀ ਦੇ ਖਾਸ ਮੌਕੇ 'ਤੇ ਕੰਨਿਆ ਨੂੰ ਭੋਜਨ ਖਵਾਇਆ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸ਼ਿਲਪਾ ਸ਼ੈੱਟੀ ਆਪਣੇ ਘਰ 'ਚ ਛੋਟੀਆਂ-ਛੋਟੀਆਂ ਬੱਚੀਆਂ ਨੂੰ ਖਾਣਾ ਖੁਆ ਰਹੀ ਹੈ।
ਇਸ ਦੀਆਂ ਕੁਝ ਤਸਵੀਰਾਂ ਸ਼ਿਲਪਾ ਸ਼ੈੱਟੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝੀਆਂ ਕੀਤੀਆਂ ਹਨ। ਦੱਸ ਦਈਏ ਕਿ ਸ਼ਿਲਪਾ ਸ਼ੈੱਟੀ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਵੀਡੀਓ ਫੈਨਜ਼ ਨਾਲ ਸਾਂਝੀਆਂ ਕਰਦੀ ਹੈ।
ਇਨ੍ਹਾਂ 'ਚ ਸ਼ਿਲਪਾ ਸ਼ੈੱਟੀ ਜ਼ਮੀਨ 'ਤੇ ਬੈਠੀ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਤਸਵੀਰਾਂ 'ਚ ਉਨ੍ਹਾਂ ਦੀ ਛੋਟੀ ਭੈਣ ਸ਼ਮਿਤਾ ਸ਼ੈੱਟੀ ਵੀ ਨਜ਼ਰ ਆ ਰਹੀ ਹੈ। ਦੱਸਣਯੋਗ ਹੈ ਕਿ ਨਰਾਤਿਆਂ ਦੇ ਖਾਸ ਮੌਕੇ 'ਤੇ ਸ਼ਿਲਪਾ ਸ਼ੈੱਟੀ ਨੇ ਆਪਣੇ ਘਰ ਕੰਨਿਆ ਪੂਜਨ ਰਖਵਾਇਆ ਸੀ। ਇਸ ਮੌਕੇ 'ਤੇ ਉਨ੍ਹਾਂ ਨੇ ਆਪਣੇ ਫੈਨਜ਼ ਨੂੰ ਨਰਾਤਿਆਂ ਦੀ ਵਧਾਈ ਦਿੱਤੀ।