ਮੁੰਬਈ(ਬਿਊਰੋ)— ਟੀ. ਵੀ. ਸ਼ੋਅ 'ਜਮਾਈ ਰਾਜਾ' ਦੇ ਸੈਕਿੰਡ ਸੀਜ਼ਨ 'ਚ ਮੁੱਖ ਭੂਮਿਕਾ ਨਿਭਾਉਣ ਵਾਲੀ ਅਦਾਕਾਰਾ ਸ਼ਾਇਨੀ ਦੋਸ਼ੀ ਇਨ੍ਹੀਂ ਦਿਨੀਂ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਬੋਲਡ ਲੁੱਕ ਦੇਖਣ ਨੂੰ ਮਿਲ ਰਿਹਾ ਹੈ।
ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਉਸ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਇਨ੍ਹਾਂ ਤਸਵੀਰਾਂ 'ਚ ਹਸੀਨਾ ਨੇ ਲਾਈਟ ਪਿੰਕ ਕਲਰ ਦੀ ਬਿਕਨੀ ਪਾਈ ਹੈ, ਜਿਸ 'ਚ ਉਹ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਇਸ ਦੌਰਾਨ ਹਸੀਨਾ ਨੇ ਵਾਲ ਖੋਲ੍ਹੇ ਹੋਏ ਹਨ, ਜੋ ਉਸ ਦੀ ਲੁੱਕ ਨੂੰ ਹੋਰ ਵੀ ਬੋਲਡ ਬਣਾ ਰਹੇ ਹਨ।
ਦੱਸਣਯੋਗ ਹੈ ਕਿ ਸ਼ਾਇਨੀ 'ਜਮਾਈ ਰਾਜਾ' ਤੋਂ ਇਲਾਵਾ 'ਖਤਰੋਂ ਕੇ ਖਿਲਾੜੀ 8' 'ਚ ਵੀ ਨਜ਼ਰ ਆ ਚੁੱਕੀ ਹੈ। ਸ਼ਾਇਨੀ ਅਕਸਰ ਹੀ ਸੋਸ਼ਲ ਮੀਡੀਆ 'ਤੇ ਫੈਨਜ਼ ਨਾਲ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।