FacebookTwitterg+Mail

ਬੀਨੂੰ ਢਿੱਲੋਂ ਤੇ ਦੇਵ ਖਰੌੜ ਸਣੇ ਕਈ ਕਲਾਕਾਰਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਕੀਤਾ ਯਾਦ

shri guru arjan dev ji shahidi diwas binnu dhillon and dev kharoud post share
26 May, 2020 12:53:21 PM

ਜਲੰਧਰ (ਬਿਊਰੋ) — ਫਿਲਮੀ ਕਲਾਕਾਰ ਬੀਨੂੰ ਢਿੱਲੋਂ ਅਤੇ ਗਾਇਕ ਮਹਿਤਾਬ ਵਿਰਕ ਸਣੇ ਕਈ ਅਦਾਕਾਰਾਂ ਨੇ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਹੈ। ਅਦਾਕਾਰ ਬੀਨੂੰ ਢਿੱਲੋਂ ਨੇ ਪੰਜਵੇਂ ਪਾਤਸ਼ਾਹ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ, ''ਸ਼ਹੀਦਾਂ ਦੇ ਸਰਤਾਜ, ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਦਿਹਾੜੇ ਮੌਕੇ ਉਨ੍ਹਾਂ ਨੂੰ ਸਿਰ ਝੁਕਾ ਕੇ ਸਿਜਦਾ ਭੇਂਟ ਕਰਦੇ ਹਾਂ। ਧੀਰਜ ਅਤੇ ਉਪਕਾਰ ਦੀ ਮੂਰਤ ਪੰਜਵੇਂ ਪਾਤਸ਼ਾਹ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਸਮੁੱਚੀ ਸਿੱਖ ਕੌਮ ਅੰਦਰ ਧਰਮ ਹੇਤ ਸੀਸ ਵਾਰਨ ਦਾ ਜਜ਼ਬਾ ਭਰਦੀ ਹੈ। ਇਸ ਤੋਂ ਇਲਾਵਾ ਮਹਿਤਾਬ ਵਿਰਕ ਨੇ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਹੈ।


ਦੱਸ ਦਈਏ ਕਿ ਸਿੱਖ ਕੌਮ ਲਾਸਾਨੀ ਸ਼ਹਾਦਤਾਂ ਲਈ ਜਾਣੀ ਜਾਂਦੀ ਹੈ ਅਤੇ ਗੁਰੂ ਸਾਹਿਬਾਨ ਨੇ ਇਸ ਦੀ ਸ਼ੁਰੂਆਤ ਕੀਤੀ ਸੀ, ਜਿਨ੍ਹਾਂ ਨੇ ਦੇਸ਼ ਅਤੇ ਕੌਮ ਲਈ ਆਪਣਾ ਸਭ ਕੁਝ ਵਾਰ ਦਿੱਤਾ।

 
 
 
 
 
 
 
 
 
 
 
 
 
 

🙏🙏🙏

A post shared by Mehtab Singh Virk (ਵਿਰਕ) (@iammehtabvirk) on May 25, 2020 at 8:45pm PDT

ਦੇਵ ਖਰੌੜ

 
 
 
 
 
 
 
 
 
 
 
 
 
 

🙏🙏🙏🙏🙏🙏

A post shared by Dev Kharoud (@dev_kharoud) on May 25, 2020 at 10:27pm PDT


Tags: Shri Guru Arjan Dev JiShahidi DiwasBinnu DhillonMehtab VirkDev Kharoudਸ੍ਰੀ ਗੁਰੂ ਅਰਜਨ ਦੇਵ ਜੀ

About The Author

sunita

sunita is content editor at Punjab Kesari