FacebookTwitterg+Mail

ਸਿੱਧੂ ਮੂਸੇ ਵਾਲਾ ਤੇ ਮਨਕੀਰਤ ਔਲਖ ਸਮੇਤ 7 ਲੋਕਾਂ 'ਤੇ ਮੁਕੱਦਮਾ ਦਰਜ

sidhu moose wala mankirt aulakh case
04 February, 2020 05:18:25 PM

ਮਾਨਸਾ(ਅਮਰਜੀਤ ਚਾਹਲ) : ਵਿਵਾਦਾਂ ਵਿਚ ਰਹਿਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਮਨਕੀਰਤ ਔਲਖ ਤੇ 7 ਅਣਪਛਾਤੇ ਲੋਕਾਂ ਖਿਲਾਫ ਪੁਲਸ ਵੱਲੋਂ ਧਾਰਾ 294, 504 ਤੇ 149 ਆਈਪੀਸੀ ਦੇ ਤਹਿਤ ਥਾਣਾ ਸਦਰ ਮਾਨਸਾ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਸ਼ਿਕਾਇਤ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ 'ਤੇ 'ਗਨ ਕਲਚਰ' (ਹਥਿਆਰਾਂ ਨੂੰ ਪ੍ਰਮੋਟ) ਨੂੰ ਵਧਾਵਾ ਦੇਣ ਦੇ ਦੋਸ਼ ਵਿਚ ਕੀਤਾ ਗਿਆ ਹੈ। ਖਬਰ ਹੈ ਕਿ ਕੇਸ ਦਰਜ ਹੁੰਦੇ ਹੀ ਸਿੱਧੂ ਮੂਸੇਵਾਲਾ ਆਪਣੇ ਘਰੋਂ ਫਰਾਰ ਹੈ। ਪਿੰਡ ਵਿਚ ਕੋਈ ਵੀ ਵਿਅਕਤੀ ਇਸ ਮਾਮਲੇ ਸਬੰਧੀ ਗੱਲ ਨਹੀਂ ਕਰਨਾ ਚਾਹੁੰਦਾ ਅਤੇ ਨਾ ਹੀ ਪੁਲਸ ਅਧਿਕਾਰੀ ਇਸ ਮਾਮਲੇ ਵਿਚ ਕੁੱਝ ਕਹਿਣਾ ਚਾਹੁੰਦੇ ਹਨ।

ਉਧਰ ਕਈ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਸ਼ਰਾਰਤੀ ਅਨਸਰ ਸਿੱਧੂ ਦੀ ਕਾਮਯਾਬੀ ਨੂੰ ਬਰਦਾਸ਼ਤ ਨਹੀਂ ਕਰ ਰਹੇ। ਇਸ ਲਈ ਅਜਿਹੇ ਮਾਮਲੇ ਦਰਜ ਹੋ ਰਹੇ ਹਨ।


Tags: Sidhu Moose WalaMankirt AulakhCaseMansaPolice

About The Author

manju bala

manju bala is content editor at Punjab Kesari