ਲੁਧਿਆਣਾ (ਬਿਊਰੋ)- ਵਿਵਾਦਾਂ ਵਿਚ ਰਹਿਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਲੁਧਿਆਣਾ ਪੁਲਸ ਸਾਹਮਣੇ ਹੋਣਗੇ ਪੇਸ਼ ਹੋਣਗੇ। ਲੁਧਿਆਣਾ ਦੇ ਆਰਟੀਆਈ ਐਕਟੀਵੀਸਟ ਕੁਲਦੀਪ ਸਿੰਘ ਖਹਿਰਾ ਨੇ ਸਿੱਧੂ ਮੂਸੇਵਾਲਾ ਤੇ ਮਨਕੀਰਤ ਔਲਖ ਖਿਲਾਫ ਇਹ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿਚ ਕਿਹਾ ਗਿਆ ਕਿ ਦੋਵਾਂ ਦੇ ਗੀਤ ਹਥਿਆਰਾਂ ਨੂੰ ਪ੍ਰਮੋਟ ਕਰਦੇ ਹਨ।
ਜੋ ਕੀ ਪੰਜਾਬ ਦੀ ਯੂਥ ਨੂੰ ਗਲਤ ਸੰਦੇਸ਼ ਦਿੰਦਾ ਹੈ। ਇਸ ਸ਼ਿਕਾਇਤ ਤੋਂ ਬਾਅਦ ਲੁਧਿਆਣਾ ਦੀ ਪੁਲਸ ਨੇ ਦੋਵਾਂ ਗਾਇਕਾਂ ਨੂੰ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ ਤੇ ਅੱਜ ਸਿੱਧੂ ਮੂਸੇਵਾਲਾ ਲੁਧਿਆਣਾ ਪੁਲਸ ਸਾਹਮਣੇ ਪੇਸ਼ ਹੋਣਗੇ।