FacebookTwitterg+Mail

ਸਿੱਧੂ ਮੂਸੇਵਾਲਾ ਮੁੜ ਆਉਣਗੇ ਚਰਚਾ 'ਚ, ਵਜ੍ਹਾ ਹੈ ਦਿਲਚਸਪ

sidhu moosewala
17 January, 2019 03:55:57 PM

ਜਲੰਧਰ (ਬਿਊਰੋ) — ਵੱਖ-ਵੱਖ ਗੀਤਾਂ ਨਾਲ ਸਿੱਧੂ ਮੂਸੇਵਾਲਾ ਨੇ ਛੋਟੀ ਉਮਰੇ ਵੱਡੀਆਂ ਮੱਲਾਂ ਮਾਰ ਕੇ ਸੰਗੀਤ ਜਗਤ 'ਚ ਸ਼ੌਹਰਤ ਹਾਸਲ ਕੀਤੀ ਹੈ। ਹਮੇਸ਼ਾ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੇ ਰਹਿਣ ਵਾਲੇ ਸਿੱਧੂ ਮੂਸੇਵਾਲਾ ਜਲਦ ਹੀ ਆਪਣੇ ਨਵੇਂ ਗੀਤ 'ਆਈ ਐਮ ਬੈਟਰ ਨਾਓ' ਨਾਲ ਦਰਸ਼ਕਾਂ 'ਚ ਧਮਾਕੇਦਾਰ ਵਾਪਸੀ ਕਰਨ ਵਾਲੇ ਹਨ।  ਹਾਲ ਹੀ 'ਚ ਇਸ ਗੀਤ ਦਾ ਪੋਸਟਰ ਸ਼ੇਅਰ ਕੀਤਾ ਗਿਆ ਹੈ। ਹਾਲਾਂਕਿ ਇਸ ਤੋਂ ਪਹਿਲਾ ਇਸ ਗੀਤ ਦਾ ਆਡੀਓ ਵੀ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 'ਆਈ ਐਮ ਬੈਟਰ' ਗੀਤ 21 ਜਨਵਰੀ ਨੂੰ ਰਿਲੀਜ਼ ਹੋ ਰਿਹਾ ਹੈ। ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਜਾ ਰਿਹਾ ਹੈ। ਗੀਤ ਦੇ ਬੋਲ ਖੁਦ ਸਿੱਧੂ ਮੂਸੇਵਾਲੇ ਨੇ ਲਿਖੇ ਹਨ।


ਦੱਸਣਯੋਗ ਹੈ ਕਿ ਇਸ ਤੋਂ ਇਲਾਵਾ ਸਿੱਧੂ ਮੂਸੇਵਾਲੇ ਨੇ ਇਕ ਹੋਰ ਗੀਤ ਦਾ ਪੋਸਟਰ ਸ਼ੇਅਰ ਕੀਤਾ ਹੈ, ਜਿਸ ਦਾ ਨਾਂ 'ਆਊਟਲਾਅ' ਹੈ। ਇਸ ਗੀਤ ਦੀ ਹਾਲੇ ਤੱਕ ਕੋਈ ਆਫੀਸ਼ੀਅਲ ਰਿਲੀਜ਼ਿੰਗ ਡੇਟ ਸਾਹਮਣੇ ਨਹੀਂ ਆਈ। ਸਿੱਧੂ ਮੂਸੇਵਾਲਾ ਹਮੇਸ਼ਾ ਹੀ ਕਿਸੇ ਨਾ ਕਿਸੇ ਵਿਸ਼ੇ ਨੂੰ ਲੈ ਕੇ ਲਾਈਮਲਾਈਟ 'ਚ ਬਣੇ ਰਹਿੰਦੇ ਹਨ। ਫਿਰ ਭਾਵੇਂ ਲਾਇਮਲਾਈਟ 'ਚ ਰਹਿਣ ਦਾ ਕਾਰਨ ਉਨ੍ਹਾਂ ਦਾ ਗੀਤ ਹੋਵੇ ਜਾਂ ਕੋਈ ਕੰਟਰੋਵਰਸੀ।

 


Tags: Sidhu Moosewala Instagram New Song Poster Punjabi Singer

Edited By

Sunita

Sunita is News Editor at Jagbani.