FacebookTwitterg+Mail

ਸਿੱਧੂ ਮੂਸੇਵਾਲਾ 'ਵੈਲਨਟਾਈਨ ਡੇਅ' 'ਤੇ ਫੈਨਜ਼ ਨੂੰ ਦੇਣਗੇ ਤੋਹਫਾ

sidhu moosewala
13 February, 2019 04:37:13 PM

ਜਲੰਧਰ (ਬਿਊਰੋ) - 14 ਫਰਵਰੀ ਨੂੰ ਦੁਨੀਆ ਭਰ 'ਚ 'ਵੈਲਨਟਾਈਨ ਡੇਅ' ਮਨਾਇਆ ਜਾ ਰਿਹਾ ਹੈ। 'ਵੈਲਨਟਾਈਨ ਡੇਅ' ਨਾਲ ਰਿਲੇਟਿਡ ਕਈ ਸਿੰਗਰਾਂ ਨੇ ਗੀਤ ਵੀ ਕੱਢ ਚੁੱਕੇ ਹਨ। ਇਸੇ ਹੀ ਲਿਸਟ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਜੀ ਹਾਂ, 'ਵੈਲਨਟਾਈਨ ਡੇਅ' 'ਤੇ ਸਿੱਧੂ ਮੂਸੇਵਾਲਾ ਆਪਣਾ ਨਵਾਂ ਗੀਤ 'Chosen' ਲੈ ਕੇ ਆ ਰਹੇ ਹਨ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟਰ ਸ਼ੇਅਰ ਕਰਦਿਆ ਦਿੱਤੀ ਹੈ। ਗੀਤ ਦੇ ਪੋਸਟਰ 'ਚ ਸਿੱਧੂ ਮੂਸੇਵਾਲਾ ਮਾਡਲ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਇਸ ਗੀਤ ਦੇ ਬੋਲ ਖੁਦ ਸਿੱਧੂ ਮੂਸੇਵਾਲਾ ਵਲੋਂ ਸ਼ਿੰਗਾਰੇ ਗਏ ਹਨ ਅਤੇ ਗੀਤ ਨੂੰ ਮਿਊਜ਼ਿਕ ਕਿਡਵਰਲਡਵਾਈਡ ਨੇ ਦਿੱਤਾ ਹੈ। ਗੀਤ ਨੂੰ ਪ੍ਰੋਡਿਊਸ ਸੁਮੀਤ ਸਿੰਘ ਵਲੋਂ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦਾ ਇਹ ਗੀਤ 'ਸਾਗਾ ਮਿਊਜ਼ਿਕ' ਦੇ ਬੈਨਰ ਹੇਠ 14 ਫਰਵਰੀ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹਾਲ ਹੀ 'ਚ ਗੀਤ ਦਾ ਟੀਜ਼ਰ ਰਿਲੀਜ਼ ਹੋ ਚੁੱਕਾ ਹੈ, ਜਿਸ ਗੀਤ ਦੀ ਥੋੜੀ ਜਿਹੀ ਝਲਕ ਦੇਖਣ ਨੂੰ ਮਿਲਦੀ ਹੈ।

Punjabi Bollywood Tadka
ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਆਪਣੇ ਹਰ ਗੀਤ ਨਾਲ ਲੋਕਾਂ ਦੇ ਦਿਲਾਂ ਟੁੰਬਦੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ 'ਬੈਡ ਫੈਲੋ', 'ਸੇਮ ਬੀਫ', 'ਇੱਸਾ ਜੱਟ' ਵਰਗੇ ਗੀਤਾਂ ਨੂੰ ਲੋਕਾਂ ਵਲੋਂ ਕਾਫੀ ਪਿਆਰ ਮਿਲ ਚੁੱਕਾ ਹੈ। ਸਿੱਧੂ ਮੂਸੇਵਾਲਾ ਆਪਣੇ ਗੀਤਾਂ ਨੂੰ ਲੈ ਕੇ ਹਮੇਸ਼ਾ ਸੁਰਖੀਆਂ 'ਚ ਛਾਏ ਰਹਿੰਦੇ ਹਨ। ਉਮੀਦ ਹੀ ਕਿ ਉਨ੍ਹਾਂ ਦਾ ਇਹ ਗੀਤ ਨੂੰ ਦਰਸ਼ਕਾਂ ਦੀ ਪਸੰਦ 'ਤੇ ਜ਼ਰੂਰ ਖਰਾ ਉਤਰੇਗਾ।


Tags: Chosen Sidhu Moosewala New Punjabi Music kiddworldwide Sumeet Singh Saga Music ਮਿਊਜ਼ਿਕ ਅਪਡੇਟਸ

Edited By

Sunita

Sunita is News Editor at Jagbani.