ਜਲੰਧਰ (ਕੁਲਦੀਪ ਸਿੰਘ) — ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਮਲਾ ਵਧਦਾ ਹੀ ਜਾ ਰਿਹਾ ਹੈ। ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਸਾਬਕਾ ਪ੍ਰਧਾਨ ਕੁਲਜਿੰਦਰ ਸਿੰਘ ਸੰਧੂ ਨੇ ਗਿੱਦੜਬਾਹਾ ਵਿਖੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਦੀ ਮਾਨਯੋਗ ਅਦਾਲਤ 'ਚ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਵਿਰੁੱਧ ਇਸਤਗਾਸਾ ਦਾਇਰ ਕਰਕੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।
ਐਡਵੋਕੇਟ ਸੰਧੂ ਨੇ ਕਿਹਾ ਕਿ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ 'ਜੱਟੀ ਜਿਉਣੇ ਮੋੜ ਵਰਗੀ' 'ਚ ਮਾਈ ਭਾਗੋ ਦੇ ਨਾਂ ਦੀ ਗਲਤ ਵਰਤੋਂ ਕੀਤੀ ਗਈ ਹੈਸ ਜਿਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਉਸ ਵਿਰੁੱਧ ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ।