FacebookTwitterg+Mail

ਬਾਲੀਵੁੱਡ 'ਚ ਹੋਣ ਲੱਗੇ ਸਿੱਧੂ ਮੂਸੇਵਾਲਾ ਦੇ ਚਰਚੇ, ਵੀਡੀਓ ਵਾਇਰਲ

sidhu moosewala and vicky kaushal
28 June, 2019 03:16:14 PM

ਜਲੰਧਰ (ਬਿਊਰੋ) — ਪੰਜਾਬੀ ਸੰਗੀਤ ਜਗਤ 'ਚ ਆਪਣੀ ਦਮਦਾਰ ਗਾਇਕੀ ਨਾਲ ਧੱਕ ਪਾਉਣ ਵਾਲੇ ਗਾਇਕ ਸਿੱਧੂ ਮੂਸੇਵਾਲਾ ਦਾ ਹਰ ਕੋਈ ਦੀਵਾਨਾ ਹੈ। ਆਪਣੀ ਕਲਮ ਤੇ ਗੀਤਾਂ ਦੇ ਸਦਕਾ ਸਿੱਧੂ ਮੂਸੇਵਾਲਾ ਨੌਜਵਾਨਾਂ ਦੇ ਦਿਲਾਂ 'ਤੇ ਰਾਜ ਕਰ ਰਹੇ ਹਨ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਫੈਨ ਫਾਲੋਵਿੰਗ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਹਾਲ ਹੀ 'ਚ ਸਿੱਧੂ ਮੂਸੇਵਾਲਾ ਨਾਲ ਜੁੜੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਉਨ੍ਹਾਂ ਦੀ ਲੋਕਪ੍ਰਿਯਤਾ ਪੰਜਾਬ 'ਚ ਹੀ ਨਹੀਂ ਸਗੋਂ ਬਾਲੀਵੁੱਡ ਤੱਕ ਪਹੁੰਚ ਗਈ ਹੈ। ਦਰਅਸਲ ਵਾਇਰਲ ਹੋ ਰਹੀ ਵੀਡੀਓ 'ਚ 'ਉੜੀ ਦਿ ਸਰਜੀਕਲ ਸਟ੍ਰਾਈਕ' ਫਿਲਮ ਦੇ ਅਦਾਕਾਰ ਵਿੱਕੀ ਕੌਸ਼ਲ ਗੱਡੀ 'ਚ ਬੈਠੇ ਸਿੱਧੂ ਮੂਸੇਵਾਲਾ ਦਾ ਗੀਤ 'ਈਸਟ ਸਾਈਡ ਫਲੋ' (East Side Flow) ਦੇ ਬੋਲ 'ਘਰੇ ਬਹਿ ਕੇ ਘਰੇ ਬਹਿ ਕੇ ਮਾਰੀਆਂ ਨੀਂ ਗੱਲਾਂ' ਦਾ ਅਨੰਦ ਲੈਂਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਵਿੱਕੀ ਕੌਸ਼ਲ ਨਾਲ ਇਕ ਹੋਰ ਵਿਅਕਤੀ ਨਜ਼ਰ ਆ ਰਿਹਾ ਹੈ। ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।


ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਹਾਲ ਹੀ 'ਚ ਗਾਇਕ ਆਰ ਨੇਟ ਨਾਲ 'Poison' ਗੀਤ ਰਿਲੀਜ਼ ਹੋਇਆ, ਜਿਸ ਨੂੰ ਲੋਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਪੰਜਾਬੀ ਫਿਲਮ 'ਯੈੱਸ ਆਈ ਐੱਮ ਸਟੂਡੈਂਟ' 'ਚ ਅਦਾਕਾਰੀ ਦੇ ਜੌਹਰ ਦਿਖਾਉਣਗੇ। ਉਥੇ ਹੀ ਜੇਕਰ ਗੱਲ ਕਰੀਏ ਵਿੱਕੀ ਕੌਸ਼ਲ ਦੇ ਕੰਮ ਦੀ ਤਾਂ ਉਹ ਬਹੁਤ ਜਲਦ ਭਾਰਤੀ ਸੈਨਾ ਦੇ ਮਸ਼ਹੂਰ ਅਫਸਰ ਸੈਮ ਮਾਨੇਕਸ਼ਾ ਦੀ ਬਾਇਓਪਿਕ 'ਚ ਨਜ਼ਰ ਆਉਣਗੇ। ਇਸ ਫਿਲਮ ਦੀ ਕਹਾਣੀ 1971 'ਚ ਹੋਏ ਭਾਰਤ-ਪਾਕਿਸਤਾਨ ਵਿਚਕਾਰ ਯੁੱਧ 'ਚ ਪਾਕਿਸਤਾਨ ਨੂੰ ਧੂਲ ਚਟਾਉਣ ਵਾਲੇ ਫੀਲਡ ਮਾਰਸ਼ਲ ਸੈਮ ਮਾਨੇਕਸ਼ਾ ਦੀ ਬਹਾਦਰੀ ਨੂੰ ਦਰਸਾਵੇਗੀ। ਇਸ ਤੋਂ ਇਲਾਵਾ ਵਿੱਕੀ ਕੌਸ਼ਲ ਸ਼ਹੀਦ ਊਧਮ ਸਿੰਘ ਦੀ ਬਾਇਓਪਿਕ 'ਤੇ ਵੀ ਕੰਮ ਕਰ ਰਹੇ ਹਨ।


Tags: Sidhu MoosewalaVicky KaushalEast Side FlowInstagramVideo ViralPunjabi SingerBollywood Celebrity

Edited By

Sunita

Sunita is News Editor at Jagbani.