FacebookTwitterg+Mail

ਸਿੱਧੂ ਮੂਸੇਵਾਲਾ ਫਾਇਰਿੰਗ ਮਾਮਲਾ : ਗਗਨਦੀਪ ਤੇ ਹਰਵਿੰਦਰ ਸਿੰਘ ਨੂੰ ਮਿਲੀ ਅਗਾਊਂ ਜ਼ਮਾਨਤ

sidhu moosewala firing case   gagandeep and harwinder get anticipatory bail
13 June, 2020 10:37:34 AM

ਚੰਡੀਗੜ੍ਹ (ਹਾਂਡਾ) - ਤਾਲਾਬੰਦੀ ਦੌਰਾਨ ਪੁਲਸ ਦੀ ਹਾਜ਼ਰੀ 'ਚ ਏ. ਕੇ.-47 ਰਾਈਫਲ ਨਾਲ ਖੁੱਲ੍ਹੇਆਮ ਫਾਇਰਿੰਗ ਕਰਨ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨਾਲ ਐੱਫ. ਆਈ. ਆਰ. 'ਚ ਨਾਮਜ਼ਦ ਕੀਤੇ ਗਏ ਗਗਨਦੀਪ ਅਤੇ ਹਰਵਿੰਦਰ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਦੋਵਾਂ ਨੂੰ ਪੁਲਸ ਜਾਂਚ 'ਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਕੋਰਟ ਨੇ ਦੋਵਾਂ ਦੀ ਗ੍ਰਿਫਤਾਰੀ 'ਤੇ ਅਗਲੀ ਸੁਣਵਾਈ ਤਕ ਮਤਲਬ 7 ਸਤੰਬਰ ਤਕ ਰੋਕ ਲਾ ਦਿੱਤੀ ਹੈ।

ਦੱਸ ਦਈਏ ਕਿ ਇਸ ਦੇ ਨਾਲ ਹੀ ਹਾਈ ਕੋਰਟ ਨੇ ਐੱਸ. ਐੱਸ. ਪੀ. ਬਰਨਾਲਾ ਅਤੇ ਐੱਸ. ਐੱਸ. ਪੀ. ਸੰਗਰੂਰ ਤੋਂ ਮਾਮਲੇ ਦੀ ਡਿਟੇਲਡ ਜਾਂਚ ਰਿਪੋਰਟ ਵੀ ਅਗਲੀ ਸੁਣਵਾਈ ਦੌਰਾਨ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਸੀ ਪੂਰਾ ਮਾਮਲਾ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਸੀ, ਜਿਸ 'ਚ ਉਹ ਲਾਕਡਾਊਨ ਦੌਰਾਨ ਇੱਕ ਪੁਲਸ ਮੁਲਾਜ਼ਮ ਦੀ ਨਿੱਜੀ ਫਾਇਰਿੰਗ ਰੇਂਜ 'ਚ ਫਾਇਰਿੰਗ ਕਰਦਾ ਨਜ਼ਰ ਆਇਆ ਸੀ। ਉਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਇਸ ਮਾਮਲੇ ਨੇ ਜ਼ੋਰ ਫੜ੍ਹਿਆ ਸੀ। ਸੰਗਰੂਰ ਤੇ ਬਰਨਾਲਾ ਪੁਲਸ ਨੇ ਮੂਸੇਵਾਲਾ ਅਤੇ ਪੰਜ ਪੁਲਸ ਮੁਲਾਜ਼ਮਾਂ ਖਿਲਾਫ ਦਰਜ ਦੋਵਾਂ ਐੱਫ. ਆਈ. ਆਰ. 'ਚ ਆਰਮਜ਼ ਐਕਟ ਦੀ ਧਾਰਾ 25 ਤੇ 30 ਸ਼ਾਮਲ ਕਰ ਦਿੱਤੀ ਸੀ।
 


Tags: Sidhu MoosewalaFiring CasePoliceGagandeepHarwinder SinghAnticipatory BailPunjabi Singer

About The Author

sunita

sunita is content editor at Punjab Kesari