FacebookTwitterg+Mail

ਪਿਆਰ ਦੇ ਜਜ਼ਬਾਤਾਂ ਨੂੰ ਪੇਸ਼ ਕਰਦਾ ਹੈ ਸਿੱਧੂ ਮੂਸੇਵਾਲਾ ਦਾ ਗੀਤ 'ਸੋਹਣੇ ਲੱਗਦੇ' (ਵੀਡੀਓ)

sidhu moosewala new song sohne lagde
16 July, 2019 02:17:20 PM

ਜਲੰਧਰ (ਬਿਊਰੋ) — ਵੱਖ-ਵੱਖ ਗੀਤਾਂ ਨਾਲ ਦਰਸ਼ਕਾਂ ਦੇ ਦਿਲਾਂ 'ਚ ਘਰ ਕਰਨ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਇਨ੍ਹੀਂ ਦਿਨੀਂ ਆਪਣੇ ਨਵੇਂ ਗੀਤ 'ਸੋਹਣੇ ਲੱਗਦੇ' ਨੂੰ ਲੈ ਕੇ ਸੁਰਖੀਆਂ 'ਚ ਛਾਏ ਹੋਏ ਹਨ। ਦਰਅਸਲ, ਹਾਲ ਹੀ 'ਚ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਸੋਹਣੇ ਲੱਗਦੇ' ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਸ ਗੀਤ 'ਚ ਸਿੱਧੂ ਮੂਸੇਵਾਲਾ ਦਾ ਸਾਥ The PropheC ਨੇ ਦਿੱਤਾ ਹੈ। 'ਸੋਹਣੇ ਲੱਗਦੇ' ਗੀਤ ਨੂੰ ਸਿੱਧੂ ਮੂਸੇਵਾਲਾ ਤੇ  ਨੇ ਮਿਲ ਕੇ ਲਿਖਿਆ ਹੈ। ਇਸ ਗੀਤ ਦਾ ਵੀਡੀਓ The PropheC ਵਲੋਂ ਤਿਆਰ ਕੀਤਾ ਗਿਆ ਹੈ, ਜਿਸ ਦੀ ਵੀਡੀਓ ਨੂੰ ਅਗਮ ਮਾਨ ਵਲੋਂ ਖੂਬਸੂਰਤ ਤਰੀਕੇ ਨਾਲ ਬਣਾਇਆ ਗਿਆ ਹੈ।


ਦੱਸਣਯੋਗ ਹੈ ਕਿ 'ਸੋਹਣੇ ਲੱਗਦੇ' ਗੀਤ ਨੂੰ ਸਿੱਧੂ ਮੂਸੇਵਾਲਾ ਨੇ ਮੁਟਿਆਰ ਦੇ ਪੱਖ ਤੋਂ ਗਾਇਆ ਹੈ ਤੇ ਬੋਲਾਂ ਰਾਹੀਂ ਕੁੜੀ ਦੇ ਮਨ ਦੀਆਂ ਭਾਵਨਾਵਾਂ ਨੂੰ ਬੇਹੱਦ ਹੀ ਖੂਬਸੂਰਤੀ ਨਾਲ ਪੇਸ਼ ਕੀਤਾ ਹੈ। 'ਸੋਹਣੇ ਲੱਗਦੇ' ਗੀਤ ਨੂੰ ਸਿੱਧੂ ਮੂਸੇਵਾਲਾ ਦੇ ਆਫੀਸ਼ੀਅਲ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ। ਅਗਮ ਮਾਨ ਵੱਲੋਂ ਵੀਡੀਓ ਨੂੰ ਤਿਆਰ ਕੀਤੀ ਗਈ ਹੈ, ਜਿਸ 'ਚ ਸਿੱਧੂ ਮੂਸੇਵਾਲਾ ਨੇ ਖੁਦ ਅਦਾਕਾਰੀ ਕੀਤੀ ਹੈ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਬਹੁਤ ਜਲਦ ਵੱਡੇ ਪਰਦੇ 'ਤੇ ਨਜ਼ਰ ਆਉਣ ਵਾਲੇ ਹਨ। ਜੀ ਹਾਂ ਉਹ ਪੰਜਾਬੀ ਫਿਲਮ 'ਯੈੱਸ. ਆਈ. ਐਮ. ਸਟੂਡੈਂਟ' 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।


Tags: Sohne LagdeOfficial VideoSidhu MoosewalaThe PropheCRomantic SongPunjabi Singer

Edited By

Sunita

Sunita is News Editor at Jagbani.