FacebookTwitterg+Mail

ਖੰਭੇ ਨਾਲ ਟਕਰਾਈ ਸਿੱਧੂ ਮੂਸੇਵਾਲਾ ਦੀ ਕਾਰ, ਵਾਲ-ਵਾਲ ਬਚੇ

sidhu moosewala viral video on social media
02 July, 2019 01:10:34 PM

ਜਲੰਧਰ (ਬਿਊਰੋ) - ਸੰਗੀਤ ਜਗਤ 'ਚ ਆਪਣੇ ਦਮਦਾਰ ਗੀਤਾਂ ਨਾਲ ਨੌਜਵਾਨਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਇਕ ਵਾਰ ਮੁੜ ਸੁਰਖੀਆਂ 'ਚ ਆ ਗਏ ਹਨ। ਜੀ ਹਾਂ, ਹਾਲ ਹੀ 'ਚ ਸਿੱਧੂ ਮੂਸੇਵਾਲਾ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ, ਜਿਸ 'ਚ ਉਨ੍ਹਾਂ ਦੀ ਗੱਡੀ ਇਕ ਰੁੱਖ ਨਾਲ ਟਕਰਾਈ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਇਸ ਹਾਦਸੇ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸਿੱਧੂ ਮੂਸੇਵਾਲਾ ਨਾਲ ਇਹ ਹਾਦਸਾ ਕੁਝ ਦਿਨ ਪਹਿਲਾਂ ਹੀ ਹੋਇਆ ਸੀ।

Punjabi Bollywood Tadka

ਹਾਦਸੇ ਦੀ ਇਸ ਖਬਰ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਕਾਫੀ ਫਿਕਰਮੰਦ ਹੋ ਗਏ ਸਨ, ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ ਇਕ ਵੀਡੀਓ ਜ਼ਾਰੀ ਕੀਤਾ ਸੀ। ਇਸ ਵੀਡੀਓ 'ਚ ਸਿੱਧੂ ਮੂਸੇਵਾਲਾ ਆਖ ਰਹੇ ਹਨ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸੱਟ ਨਹੀਂ ਲੱਗੀ ਅਤੇ ਬਸ ਮਾਮੂਲੀ ਰਗੜਾਂ ਹੀ ਲੱਗੀਆਂ ਹਨ ਅਤੇ ਉਹ ਪੂਰੀ ਤਰ੍ਹਾਂ ਠੀਕ ਹਨ।

Punjabi Bollywood Tadka

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਈ ਹਿਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਹਨ। ਸਿੱਧੂ ਮੂਸੇਵਾਲਾ ਦਾ ਹਾਲ ਹੀ 'ਚ ਗਾਇਕ ਆਰ ਨੇਟ ਨਾਲ 'Poison' ਗੀਤ ਰਿਲੀਜ਼ ਹੋਇਆ, ਜਿਸ ਨੂੰ ਲੋਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਪੰਜਾਬੀ ਫਿਲਮ 'ਯੈੱਸ ਆਈ ਐੱਮ ਸਟੂਡੈਂਟ' 'ਚ ਅਦਾਕਾਰੀ ਦੇ ਜੌਹਰ ਦਿਖਾਉਣਗੇ। ਸਿੱਧੂ ਮੂਸੇਵਾਲਾ ਆਪਣੇ ਬੇਬਾਕ ਅੰਦਾਜ਼ ਲਈ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਦਾ ਇਹ ਬੇਬਾਕ ਅੰਦਾਜ਼ ਲੋਕਾਂ ਨੂੰ ਖਾਸ ਕਰਕੇ ਨੌਜਵਾਨਾਂ ਨੂੰ ਕਾਫੀ ਪਸੰਦ ਆਉਂਦਾ ਹੈ।

Punjabi Bollywood Tadka


Tags: Sidhu MoosewalaInstagramVideo ViralPunjabi Singer

Edited By

Sunita

Sunita is News Editor at Jagbani.