FacebookTwitterg+Mail

ਸਿੱਧੂ ਮੂਸੇਵਾਲਾ ਦੇ ਗੀਤ 'ਲੈਜੇਂਡ' ਦਾ ਟੀਜ਼ਰ ਆਊਟ, ਦੇਖੋ ਵੀਡੀਓ

sidhumoose wala new song legend teaser
24 February, 2019 12:19:00 PM

ਜਲੰਧਰ (ਬਿਊਰੋ) : ਇਕ ਤੋਂ ਬਾਅਦ ਇਕ ਹਿੱਟ ਗੀਤ ਦੇਣ ਵਾਲਾ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਜੀ ਹਾਂ, ਹਾਲ ਹੀ 'ਚ ਸਿੱਧੂ ਮੂਸੇਵਾਲਾ ਨੇ ਆਪਣੇ ਨਵੇਂ ਗੀਤ 'ਲੈਜੇਂਡ' ਦਾ ਟੀਜ਼ਰ ਆਊਟ ਕੀਤਾ ਹੈ, ਜਿਸ ਦੀ ਛੋਟੀ ਜਿਹੀ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਫੈਨਜ਼ ਨਾਲ ਸ਼ੇਅਰ ਕੀਤੀ ਹੈ। ਇਸ ਤੋਂ ਕੁਝ ਦਿਨ ਪਹਿਲਾਂ ਹੀ ਸਿੱਧੂ ਮੂਸੇਵਾਲਾ ਨੇ ਗੀਤ ਦਾ ਪੋਸਟਰ ਸ਼ੇਅਰ ਕੀਤਾ ਸੀ। 


ਦੱਸ ਦੇਈਏ ਕਿ ਹਰ ਵਾਰ ਤਰ੍ਹਾਂ ਆਪਣੇ ਗੀਤਾਂ 'ਚ ਵੱਖਰਾ ਕੁਝ ਦਿਖਾਉਣ ਦੀ ਚਾਹਤ ਰੱਖਣ ਵਾਲੇ ਸਿੱਧੂ ਮੂਸੇਵਾਲਾ ਦੇ ਗੀਤ ਦਾ ਟੀਜ਼ਰ ਵੀ ਕੁਝ ਅਨੌਖਾ ਹੀ ਨਜ਼ਰ ਆ ਰਿਹਾ ਹੈ। 19 ਸੈਕਿੰਡ ਦੇ ਟੀਜ਼ਰ 'ਚ ਸਿਰਫ ਸਿੱਧੂ ਮੂਸੇਵਾਲਾ ਦੇ ਕੁਝ ਬੋਲ ਹੀ ਸੁਣਨ ਨੂੰ ਮਿਲਦੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦਿਆ ਸਿੱਧੂ ਮੂਸੇਵਾਲਾ ਨੇ ਕੈਪਸ਼ਨ 'ਚ ਲਿਖਿਆ, ''ਲੈਜੇਂਡ ਕਰਦੇ ਨਹੀਂ ਮਰਦਾ।'' ਇਸ ਗੀਤ ਦੇ ਟੀਜ਼ਰ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ਕਈ ਸੁਪਰਹਿੱਟ ਗੀਤ ਦੇ ਚੁੱਕੇ ਹਨ। ਹਾਲ ਹੀ 'ਚ ਉਨ੍ਹਾਂ ਦਾ ਗੀਤ 'ਚੂਜ਼ਨ' ਰਿਲੀਜ਼ ਹੋਇਆ ਸੀ, ਜਿਸ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਗਿਆ।


Tags: SidhuMoose Wala Legend Teaser Instagram Video New Punjabi Music Video ਮਿਊਜ਼ਿਕ ਅਪਡੇਟਸ

Edited By

Sunita

Sunita is News Editor at Jagbani.