ਜਲੰਧਰ (ਬਿਊਰੋ) : ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ-ਨਿਕ ਜੋਨਸ ਹਾਲ ਹੀ 'ਚ ਵਿਆਹ ਦੇ ਬੰਧਨ 'ਚ ਬੱਝੇ ਹਨ ਅਤੇ ਇਸ ਤੋਂ ਬਾਅਦ ਵਿਆਹ ਦੀਆਂ ਰਿਸੈਪਸ਼ਨ 'ਚ ਰੁੱਝੇ ਹੋਏ ਹਨ। ਹਾਲ ਹੀ 'ਚ ਪ੍ਰਿਯੰਕਾ ਚੋਪੜਾ ਤੇ ਨਿਕ ਜੋਨਸ, ਜਿਨ੍ਹਾਂ ਨੇ ਮੁੰਬਈ 'ਚ ਤੀਜੀ ਰਿਸੈਪਸ਼ਨ ਦਿੱਤੀ, ਜਿਸ 'ਚ ਕਈ ਬਾਲੀਵੁੱਡ ਸਿਤਾਰੇ ਵੀ ਸ਼ਾਮਲ ਹੋਏ ਸਨ ਪਰ ਪਾਲੀਵੁੱਡ ਦੀ ਅਦਾਕਾਰਾ ਸਿੰਮੀ ਚਾਹਲ ਵੀ ਪ੍ਰਿਯੰਕਾ-ਨਿਕ ਦੀ ਮੁੰਬਈ ਵਾਲੀ ਰਿਸੈਪਸ਼ਨ 'ਚ ਸ਼ਾਮਲ ਹੋਏ।
ਪੰਜਾਬੀ ਫਿਲਮ ਇੰਡਸਟਰੀ ਦੀ ਕਿਊਟ ਤੇ ਮਾਸੂਮ ਚਿਹਰੇ ਵਾਲੀ ਸਿੰਮੀ ਚਾਹਲ ਨੇ ਆਪਣੇ ਸੋਸ਼ਲ ਮੀਡੀਆ 'ਤੇ ਪ੍ਰਿਯੰਕਾ-ਨਿਕ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕੀਤਾ ਹੈ।
ਪੰਜਾਬੀ ਅਦਾਕਾਰਾ ਨੇ ਤਸਵੀਰਾਂ ਨਾਲ ਕੈਪਸ਼ਨ 'ਚ ਬਾਲੀਵੁੱਡ ਦੀ ਦੇਸੀ ਗਰਲ ਪ੍ਰਿਯੰਕਾ ਚੋਪੜਾ ਤੇ ਨਿਕ ਜੋਨਸ ਨੂੰ ਵਿਆਹ ਦੀ ਵਧਾਈ ਦਿੰਦੇ ਹੋਏ ਆਪਣੀ ਸ਼ੁੱਭਕਾਮਨਾਵਾਂ ਦਿੱਤੀਆਂ।
ਇਸ ਖਾਸ ਮੌਕੇ ਤੇ ਸਿੰਮੀ ਚਾਹਲ ਆਪਣੀ ਮਾਂ ਨਾਲ ਸ਼ਾਮਲ ਹੋਈ ਸੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਸਿੰਮੀ ਚਾਹਲ ਕਾਫੀ ਸਟਾਈਲਿਸ਼ ਨਜ਼ਰ ਆ ਰਹੀ ਹੈ।
ਦੱਸ ਦੇਈਏ ਕਿ ਇਸ ਦੌਰਾਨ ਸਿੰਮੀ ਚਾਹਲ ਦੀ ਮਾਂ ਵੀ ਪੰਜਾਬੀ ਲੁੱਕ ਨਜ਼ਰ ਆਈ।
ਦੱਸਣਯੋਗ ਹੈ ਕਿ ਪੰਜਾਬੀ ਫਿਲਮ 'ਸਰਵਣ' ਜੋ ਕੇ ਪ੍ਰਿਯੰਕਾ ਚੋਪੜਾ ਦੇ ਪ੍ਰੋਡਕਸ਼ਨ ਹਾਊਸ 'ਪੇਬਲ ਪਿਕਚਰਜ਼' ਦੇ ਬੈਨਰ ਹੇਠ ਬਣੀ ਸੀ।
ਇਸ ਫਿਲਮ 'ਚ ਮੁੱਖ ਭੂਮਿਕਾਵਾਂ 'ਚ ਪੰਜਾਬੀ ਗਾਇਕ ਅਤੇ ਅਦਾਕਾਰ ਅਮਰਿੰਦਰ ਗਿੱਲ ਅਤੇ ਸਿੰਮੀ ਚਾਹਲ ਨਜ਼ਰ ਆਏ ਸਨ।
ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਭੱਜੋ ਵੀਰੋ ਵੇ' 'ਚ ਸਿੰਮੀ ਚਾਹਲ ਮੁੱਖ ਭੂਮੀਕਾ 'ਚ ਨਜ਼ਰ ਆਈ।