ਜਲੰਧਰ (ਬਿਊਰੋ) — ਪ੍ਰਸਿੱਧ ਪੰਜਾਬੀ ਗਾਇਕ ਅਤੇ ਗੀਤਕਾਰ ਦੇਬੀ ਮਖਸੂਸਪੁਰੀ ਦੀ ਪਤਨੀ ਦਾ ਅੱਜ ਜਨਮਦਿਨ ਹੈ। ਉਨ੍ਹਾਂ ਨੇ ਆਪਣੀ ਪਤਨੀ ਦੇ ਬਰਥਡੇ 'ਤੇ ਇਕ ਖਾਸ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿਚ ਉਹ ਆਪਣੀ ਪਤਨੀ ਨਾਲ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਪੋਸਟ ਵੀ ਲਿਖੀ ਹੈ। ਉਨ੍ਹਾਂ ਨੇ ਇਸ ਤਸਵੀਰ ਦੇ ਕੈਪਸ਼ਨ 'ਚ ਲਿਖਿਆ, ''ਦੇਬੀ ਨਾਲ ਤੇਰਾ ਰਿਸ਼ਤਾ ਹੋਣਾ ਹੋਰ ਜਨਮ ਦਾ, ਕਿਸੇ ਨੂੰ ਇਕ ਜਨਮ ਵਿਚ ਇੰਨਾ ਚਾਹਿਆ ਨਹੀਂ ਜਾ ਸਕਦਾ, ਹੈਪੀ ਬਰਥਡੇ ਟੂ ਮਾਈ ਵਾਈਫ।''
ਇਸ ਤਸਵੀਰ ਨੂੰ ਸ਼ੇਅਰ ਕਰਨ ਤੋਂ ਬਾਅਦ ਦੇਬੀ ਮਖਸੂਸਪੁਰੀ ਨੂੰ ਵਧਾਈ ਦੇਣ ਵਾਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਉਨ੍ਹਾਂ ਦੀ ਪਤਨੀ ਦੇ ਜਨਮਦਿਨ 'ਤੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਜੇ ਗੱਲ ਕਰੀਏ ਦੇਬੀ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਸੰਗੀਤ ਇੰਡਸਟਰੀ ਨੂੰ ਦਿੱਤੇ ਹਨ। ਇਕ ਵਧੀਆ ਗਾਇਕ ਹੋਣ ਦੇ ਨਾਲ-ਨਾਲ ਉਹ ਵਧੀਆ ਲੇਖਣੀ ਦੇ ਵੀ ਮਾਲਕ ਹਨ। ਹਾਲ 'ਚ ਉਨ੍ਹਾਂ ਦਾ ਇਕ ਗੀਤ 'ਰਾਖ' ਆਇਆ ਸੀ, ਜੋ ਕਿ ਸਰੋਤਿਆਂ 'ਚ ਕਾਫੀ ਮਕਬੂਲ ਹੋਇਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ 'ਯਾਦ', 'ਤੇਰੀਆਂ ਗੱਲਾਂ', 'ਮਿੱਤਰਾਂ ਦੀ ਆਵਾਜ਼' ਅਤੇ 'ਕਵਿਤਾ' ਸਣੇ ਕਈ ਗੀਤ ਦਰਸ਼ਕਾਂ ਦੀ ਝੋਲੀ ਵਿਚ ਪਾਏ ਹਨ।