ਜਲੰਧਰ (ਬਿਊਰੋ) — ਪੰਜਾਬੀ ਗਾਇਕ ਜੈਜ਼ੀ ਬੀ ਨੇ ਆਪਣੇ ਪੁੱਤਰ ਨਾਲ ਉਸ ਦੇ ਜਨਮ ਦਿਨ 'ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ 'ਚ ਉਹ ਆਪਣੇ ਪੁੱਤਰ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਜੈਜ਼ੀ ਬੀ ਨੇ ਆਪਣੇ ਪੁੱਤਰ ਨੂੰ ਆਸ਼ੀਰਵਾਦ ਦਿੱਤਾ। ਉਨ੍ਹਾਂ ਨੇ ਲਿਖਿਆ ''ਹੈਪੀ ਬਰਥਡੇ ਪੁੱਤਰ, ਪ੍ਰਮਾਤਮਾ ਭਲੀ ਕਰੇ ਅਤੇ ਮਾਲਕ ਤੇਰੇ ਸਾਰੇ ਸੁਫਨੇ ਪੂਰੇ ਕਰੇ, ਲਵ ਯੂ ਪੁੱਤਰ।''

ਜੈਜ਼ੀ ਬੀ ਦੇ ਪੁੱਤਰ ਦੇ ਜਨਮਦਿਨ 'ਤੇ ਕਈ ਸੈਲੀਬ੍ਰੇਟੀਜ਼ ਨੇ ਵਧਾਈਆਂ ਦਿੱਤੀਆਂ ਹਨ ਅਤੇ ਉਨ੍ਹਾਂ ਦੇ ਪੁੱਤਰ ਦੀ ਲੰਮੀ ਉਮਰ ਦੀ ਵੀ ਕਾਮਨਾ ਕੀਤੀ ਹੈ। ਜੈਜ਼ੀ ਬੀ ਦੇ ਬੱਚਿਆਂ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਇਕ ਧੀ ਵੀ ਹੈ, ਜਿਸ ਦੀਆਂ ਉਹ ਅਕਸਰ ਤਸਵੀਰਾਂ ਵੀ ਸਾਂਝੀਆਂ ਕਰਦੇ ਰਹਿੰਦੇ ਹਨ।
ਜੈਜ਼ੀ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਭੰਗੜਾ ਕਿੰਗ ਦੇ ਨਾਂ ਨਾਲ ਮਸ਼ਹੂਰ ਇਹ ਗਾਇਕ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹੈ। ਉਨ੍ਹਾਂ ਦੇ ਜ਼ਿਆਦਾਤਰ ਗੀਤ ਨੱਚਣ ਟੱਪਣ ਵਾਲੇ ਹੁੰਦੇ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਲੰਮੇ ਸਮੇਂ ਤੋਂ ਉਹ ਵਿਦੇਸ਼ 'ਚ ਰਹਿ ਰਹੇ ਹਨ ਪਰ ਇਸ ਦੇ ਬਾਵਜੂਦ ਮਾਂ ਬੋਲੀ ਪੰਜਾਬੀ, ਪੰਜਾਬ ਅਤੇ ਪੰਜਾਬੀਅਤ ਨੂੰ ਕਦੇ ਵੀ ਉਨ੍ਹਾਂ ਨੇ ਵਿਸਾਰਿਆ ਨਹੀਂ ਅਤੇ ਉਹ ਲਗਾਤਾਰ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ।