FacebookTwitterg+Mail

90 ਦੇ ਦਹਾਕੇ ਦੇ ਪ੍ਰਸਿੱਧ ਗਾਇਕ ਸਤਵਿੰਦਰ ਬੁੱਗਾ ਨੇ ਸਾਂਝੀ ਕੀਤੀ ਪਿਤਾ ਨਾਲ ਖਾਸ ਤਸਵੀਰ

singer satwainder bugga share pics with his father
18 June, 2020 01:20:13 PM

ਜਲੰਧਰ (ਬਿਊਰੋ) — ਗਾਇਕ ਸਤਵਿੰਦਰ ਬੁੱਗਾ ਨੇ ਆਪਣੇ ਪਿਤਾ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ 'ਗੁਰੂ ਕਾ ਦਰਸ਼ਨ ਦੇਖ ਦੇਖ ਜੀਵਾਂ, ਬਾਪੂ ਜੀ ਨਾਲ ਗੁਰਦੁਆਰਾ ਬੇਰ ਸਾਹਿਬ ਦੇ ਦਰਸ਼ਨ, ਪੁਰਾਣੀ ਤਸਵੀਰ ਸਤਿ ਸ੍ਰੀ ਅਕਾਲ ਜੀ।' ਇਸ ਤਸਵੀਰ ਨੂੰ ਸਤਵਿੰਦਰ ਬੁੱਗਾ ਦੇ ਪ੍ਰਸ਼ੰਸਕ ਇਸ ਤਸਵੀਰ ਨੂੰ ਪਸੰਦ ਕਰ ਰਹੇ ਹਨ ਅਤੇ ਲਗਾਤਾਰ ਕੁਮੈਂਟਸ ਕਰ ਰਹੇ ਹਨ।

ਸਤਵਿੰਦਰ ਬੁੱਗਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਸੰਗੀਤ ਜਗਤ ਨੂੰ ਦਿੱਤੇ ਹਨ। ਉਨ੍ਹਾਂ ਨੇ ਪੰਜਾਬੀ ਸੰਗੀਤ ਜਗਤ 'ਤੇ ਕਈ ਦਹਾਕੇ ਰਾਜ ਕੀਤਾ ਹੈ ਅਤੇ ਅੱਜ ਵੀ ਉਹ ਸੰਗੀਤ ਜਗਤ 'ਚ ਸਰਗਰਮ ਹਨ। ਸਤਵਿੰਦਰ ਬੁੱਗਾ ਇੱਕ ਅਜਿਹੇ ਗਾਇਕ ਹਨ, ਜੋ 90 ਦੇ ਦਹਾਕੇ 'ਚ ਕਾਫ਼ੀ ਪ੍ਰਸਿੱਧ ਹੋਏ। ਉਨ੍ਹਾਂ ਨੇ ਕਈ ਗੀਤ ਗਾਏ, ਜਿਨ੍ਹਾਂ ਨੂੰ ਸਰੋਤਿਆਂ ਵੱਲੋਂ ਅੱਜ ਵੀ ਪਸੰਦ ਕੀਤਾ ਜਾਂਦਾ ਹੈ।

ਦੱਸਣਯੋਗ ਹੈ ਕਿ ਸਤਵਿੰਦਰ ਬੁੱਗਾ ਨੇ ਗਾਇਕੀ ਦੇ ਗੁਰ ਚਰਨਜੀਤ ਆਹੁਜਾ, ਅਤੁਲ ਸ਼ਰਮਾ, ਸੁਰਿੰਦਰ ਬੱਚਨ ਤੋਂ ਸਿੱਖੇ। ਸਾਲ 1998 ਤੋਂ ਉਨ੍ਹਾਂ ਨੇ ਆਪਣੇ ਸੰਗੀਤਕ ਸਫ਼ਰ ਦੀ ਸ਼ੁਰੂਆਤ ਕੀਤੀ। ਸਭ ਤੋਂ ਪਹਿਲੀ ਕੈਸੇਟ ਅਤੁਲ ਸ਼ਰਮਾ ਨੇ ਰਿਲੀਜ਼ ਕੀਤੀ ਸੀ। 'ਲਾਈਆਂ ਯਾਰਾਂ ਨੇ ਮਹਿਫਿਲਾਂ' ਨਾਲ ਆਪਣੀ ਮੌਜੂਦਗੀ ਪੰਜਾਬੀ ਸੰਗੀਤ ਜਗਤ 'ਚ ਕੀਤੀ। ਘਰ ਪੈਸਿਆਂ ਦੀ ਕਮੀ ਨਹੀਂ ਸੀ, ਸੰਯੁਕਤ ਪਰਿਵਾਰ 'ਚ ਰਹਿਣ ਵਾਲੇ ਸਤਵਿੰਦਰ ਬੁੱਗਾ ਦੇ ਭਰਾ ਖੇਤੀਬਾੜੀ, ਕੰਬਾਇਨਾਂ ਹੋਰਨਾਂ ਸੂਬਿਆਂ 'ਚ ਲਿਜਾਂਦੇ ਸਨ। ਇਸ ਤੋਂ ਇਲਾਵਾ ਆੜਤ ਦਾ ਵੀ ਕੰਮ ਕਰਦੇ ਸਨ, ਜਿਸ 'ਚ ਸਤਵਿੰਦਰ ਬੁੱਗਾ ਵੀ ਹੱਥ ਵਟਾਉਂਦੇ ਸਨ। ਇਸ ਲਈ ਘਰ ਵਾਲਿਆਂ ਨੇ ਉਨ੍ਹਾਂ ਨੂੰ ਗੀਤ ਗਾਉਣ 'ਚ ਕਦੇ ਵੀ ਕੋਈ ਅੜਿੱਕਾ ਨਹੀਂ ਪਾਇਆ।


Tags: Satwainder BuggaFather PicturesSocial MediaPunjabi Singer

About The Author

sunita

sunita is content editor at Punjab Kesari